ਦੀਵਾਲੀ ‘ਤੇ ਪੰਜਾਬ ਦੀ ‘ਆਪ’ ਸਰਕਾਰ ਨੇ ਇਕ ਵਾਰ ਫਿਰ ਨੌਕਰੀਆਂ ਦਾ ਤੋਹਫਾ ਦਿੱਤਾ ਹੈ। ਸਰਕਾਰ ਨੇ ਪੁਲਿਸ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਸੀਐਮ ਭਗਵੰਤ ਮਾਨ ਨੇ 583 ਲੜਕੇ-ਲੜਕੀਆਂ ਨੂੰ ਨਿਯੁਕਤੀ ਪੱਤਰ ਵੰਡੇ ਸਨ। ਇਸ ਦੇ ਨਾਲ ਹੀ ਮੱਧ ਪ੍ਰਦੇਸ਼ ‘ਚ ਚੋਣ ਪ੍ਰਚਾਰ ਦੌਰਾਨ ਕਰੀਬ 37600 ਨੌਕਰੀਆਂ ਦੀ ਵੰਡ ਦੇ ਮੁੱਦੇ ‘ਤੇ ਵੋਟਾਂ ਮੰਗੀਆਂ ਗਈਆਂ।
ਸੀਐਮ ਭਗਵੰਤ ਮਾਨ ਨੇ ਹੁਣ ਸੋਸ਼ਲ ਮੀਡੀਆ ਐਕਸ ‘ਤੇ ਪੋਸਟ ਕਰਕੇ ਨਵੀਂ ਭਰਤੀ ਬਾਰੇ ਜਾਣਕਾਰੀ ਦਿੱਤੀ ਹੈ। ਸੀਐਮ ਭਗਵੰਤ ਮਾਨ ਨੇ ਕਿਹਾ ਕਿ ਪੁਲਿਸ ਵਿਭਾਗ ਵਿੱਚ ਈ-ਰਿਕਰੂਟਮੈਂਟ ਕੀਤੀ ਜਾ ਰਹੀ ਹੈ। ਹੁਣ 1450 ਨਵੀਆਂ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਜਲਦੀ ਸ਼ੁਰੂ ਹੋਵੇਗੀ। ਇਸ ਲਈ ਮਨਜ਼ੂਰੀ ਦੇ ਦਿੱਤੀ ਗਈ ਹੈ। ਜਲਦੀ ਹੀ ਇਹਨਾਂ ਪੋਸਟਾਂ ਦੀਆਂ ਮੁੱਖ ਮਿਤੀਆਂ ਅਤੇ 1450 ਪੋਸਟਾਂ ਲਈ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ ਜਾਵੇਗੀ।
ਮੁੱਖ ਮੰਤਰੀ ਨੇ ਕੀਤਾ ਟਵੀਟ ਕੀਤਾ ਜਿਸ ਵਿੱਚ ਉਨ੍ਹਾਂ ਕਿਹਾ ਕਿ ਇੱਕ ਹੋਰ ਤੋਹਫਾ… ਅੱਜ ਪੁਲਿਸ ਵਿਭਾਗ ਵਿੱਚ 1450 ਨਵੀਆਂ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਦੀ ਮਨਜ਼ੂਰੀ ਮਿਲ ਗਈ ਹੈ… ਜਿਸਦੀ ਜਾਣਕਾਰੀ ਜਲਦੀ ਹੀ ਸਾਂਝੀ ਕੀਤੀ ਜਾਵੇਗੀ… ਸਾਡੀ ਸਰਕਾਰ ਦਾ ਉਦੇਸ਼ ਰੰਗਲਾ ਪੰਜਾਬ ਬਣਾਉਣਾ ਹੈ ਜਿਸ ਵਿੱਚ ਨੌਜਵਾਨਾਂ ਦਾ ਸਭ ਤੋਂ ਅਹਿਮ ਰੋਲ ਹੈ ਇਹ ਜ਼ਰੂਰੀ ਹੈ ਅਤੇ ਇਹ ਸੁਪਨਾ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇ ਕੇ ਹੀ ਪੂਰਾ ਕੀਤਾ ਜਾ ਸਕਦਾ ਹੈ।