ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਭਾਰਤੀ ਮਹਿਲਾ ਕ੍ਰਿਕਟ ਟੀਮ ਦੀਆਂ ਕਪਤਾਨਾਂ ਹਰਮਨਪ੍ਰੀਤ ਕੌਰ, ਹਰਲੀਨ ਦਿਓਲ ਅਤੇ ਅਮਨਜੋਤ ਕੌਰ ਨਾਲ ਵੀਡੀਓ ਕਾਲ ਰਾਹੀਂ ਗੱਲਬਾਤ ਕੀਤੀ। ਮੁੱਖ ਮੰਤਰੀ ਨੇ ਖਿਡਾਰੀਆਂ ਨੂੰ ਉਨ੍ਹਾਂ ਦੀ ਇਤਿਹਾਸਕ ਜਿੱਤ ‘ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ “ਆਪਣੇ ਦਿਲੋਂ ਖੇਡੋ, ਅਸੀਂ ਸਾਰੇ ਤੁਹਾਡੇ ਨਾਲ ਹਾਂ। ਇੱਕ ਵਾਰ ਫਿਰ, ਇਸ ਸ਼ਾਨਦਾਰ ਜਿੱਤ ਲਈ ਸਾਰਿਆਂ ਨੂੰ ਸ਼ੁਭਕਾਮਨਾਵਾਂ।”
CM ਮਾਨ ਨੇ ਕਿਹਾ ਕਿ ਵਰਲਡ ਕੱਪ ਦੀ ਟ੍ਰਾਫੀ ਪੰਜਾਬ ਲੈ ਕੇ ਆਉਣੀ ਐ। ਜੇ ਲੋੜ ਪਈ ਤਾਂ ਮੈਂ ਬੀਸੀਸੀਆਈ ਨਾਲ ਗੱਲ ਕਰ ਲਵਾਂਗਾ। ਪੰਜਾਬ ਦੇ ਲੋਕ ਵੀ ਵਰਲਡ ਕੱਪ ਟ੍ਰਾਫੀ ਵੇਖਣਾ ਚਾਹੁੰਦੇ ਨੇ। ਮੁੱਖ ਮੰਤਰੀ ਨੇ ਕਿਾਹ ਕਿ ਇਹ ਵੱਡੀ ਪ੍ਰਾਪਤੀ ਹੈ। ਆਸਟ੍ਰਲੀਆ ਨੂੰ ਹਰਾਉਣਾ ਵੀ ਖਾਸ ਸੀ। ਮੁੱਖ ਮੰਤਰੀ ਨੇ ਹਰਮਨਪ੍ਰੀਤ ਕੌਰ ਨੂੰ ਕਿਹਾ ਕਿ 12 ਵਜੇ ਕੈਚ ਲੈ ਕੇ, ਤੁਸੀਂ ਸਿਰਫ਼ ਇੱਕ ਤਰੀਕ ਹੀ ਨਹੀਂ, ਸਗੋਂ ਇਤਿਹਾਸ ਬਦਲ ਦਿੱਤਾ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਕੁੜੀਆਂ ਸੂਬੇ ਦਾ ਮਾਣ ਹਨ ਅਤੇ ਜਦੋਂ ਵੀ ਉਹ ਪੰਜਾਬ ਵਾਪਸ ਆਉਣਗੀਆਂ ਤਾਂ ਉਨ੍ਹਾਂ ਦਾ ਜ਼ੋਰਦਾਰ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਖਿਡਾਰਨਾਂ ਸੂਬੇ ਦੀਆਂ ਬ੍ਰਾਂਡ ਅੰਬੈਸਡਰ ਹਨ ਕਿਉਂਕਿ ਇਨ੍ਹਾਂ ਨੇ ਆਪਣੀ ਮਿਹਨਤ ਨਾਲ ਇੱਕ ਨਵੀਂ ਮਿਸਾਲ ਕਾਇਮ ਕੀਤੀ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਇਸ ਭਾਰਤੀ ਕ੍ਰਿਕਟ ਟੀਮ ਨੇ ਇਹ ਕੱਪ ਜਿੱਤ ਕੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ।




