ਪੰਜਾਬ ਦੇ ਕਈ ਜ਼ਿਲ੍ਹੇ ਹੜ੍ਹਾਂ ਦੀ ਮਾਰ ਹੇਠ ਆਏ ਹੋਏ ਹਨ। ਜ਼ਿਲ੍ਹਿਆਂ ਦੇ ਹਾਲਾਤ ਖਰਾਬ ਹੁੰਦੇ ਜਾ ਰਹੇ ਹਨ। ਇਸ ਵਿਚਾਲੇ ਮੁੱਖ ਮੰਤਰੀ ਭਗਵੰਤ ਮਾਨ ਦੀਨਾਨਗਰ ਇਲਾਕੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਦੌਰਾ ਕਰਨ ਲਈ ਪਹੁੰਚੇ। ਉਨ੍ਹਾਂ ਨੇ ਪੰਜਾਬੀਆਂ ਨੂੰ ਰੈਸਕਿਊ ਕਰਨ ਅਤੇ ਲੋਕਾਂ ਨੂੰ ਰਾਹਤ ਸਮੱਗਰੀ ਪਹੁੰਚਾਉਣ ਲਈ ਆਪਣਾ ਹੈਲੀਕਾਪਟਰ ਦਿੱਤਾ ਹੈ।
CM ਭਗਵੰਤ ਮਾਨ ਨੇ ਕਿਹਾ ਕਿ ਮੈਨੂੰ ਇੱਥੇ ਆ ਕੇ ਪਤਾ ਲੱਗਿਆ ਕਿ ਬਹੁਤ ਸਾਰੇ ਪਿੰਡ ਅਜਿਹੇ ਨੇ ਜਿੱਥੇ ਲੋਕ ਘਰਾਂ ਤੋਂ ਬਾਹਰ ਵੀ ਨਹੀਂ ਨਿਕਲ ਪਾ ਰਹੇ। ਘਰਾਂ ਵਿੱਚ ਪਾਣੀ ਵੜ੍ਹਨ ਕਾਰਨ ਲੋਕ ਮਕਾਨ ਦੀ ਛੱਤ ‘ਤੇ ਬੈਠੇ ਨੇ ਅਤੇ ਉਨ੍ਹਾਂ ਨੂੰ ਰਾਸ਼ਨ ਵੀ ਨਹੀਂ ਮਿਲ ਰਿਹਾ। ਜਿਨ੍ਹਾਂ ਲੋਕਾਂ ਨੇ 92 ਸੀਟਾਂ ਦੇ ਕੇ ਮੈਨੂੰ ਹੈਲੀਕਾਪਟਰ ਦਿੱਤਾ ਸੀ ਅੱਜ ਓਹੀ ਹੈਲੀਕਾਪਟਰ ਮੈਂ ਲੋਕਾਂ ਦੇ ਹਵਾਲੇ ਕਰ ਰਿਹਾ ਹਾਂ।