Sunday, December 22, 2024
spot_img

CM ਪੰਜਾਬ ਨੇ ਕਿਸਾਨ ਜਸਕਰਨ ਦੇ ਪਰਿਵਾਰ ਨੂੰ ਸੌਂਪਿਆ ਇੱਕ ਕਰੋੜ ਦਾ ਚੈੱਕ, ਪਰਿਵਾਰ ਦੇ ਇੱਕ ਮੈਂਬਰ ਨੂੰ ਦਿੱਤਾ ਸਰਕਾਰੀ ਨੌਕਰੀ ਦਾ ਨਿਯੁਕਤੀ ਪੱਤਰ

Must read

ਚੰਡੀਗੜ੍ਹ, 9 ਜੁਲਾਈ : ਪੰਜਾਬ ਦੇ ਮੁੱਖ ਮੰਤਰੀ ਵਲੋਂ ਕਿਸਾਨ ਮੋਰਚੇ ਵਿੱਚ ਸ਼ਹੀਦ ਕਿਸਾਨ ਜਸਕਰਨ ਸਿੰਘ ਦੇ ਪਰਿਵਾਰ ਨੂੰ ਇੱਕ ਕਰੋੜ ਦੀ ਮਾਲੀ ਸਹਾਇਤਾ ਕਰਨ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੇ ਐਲਾਨ ਕੀਤਾ ਸੀ। ਜਿਸ ਨੂੰ ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਸ਼ਹੀਦ ਕਿਸਾਨ ਸ਼ੁਭਕਰਨ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਪਰਿਵਾਰ ਨੂੰ 1 ਕਰੋੜ ਰੁਪਏ ਦਾ ਚੈੱਕ ਸੌਂਪਿਆ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਾ ਨਿਯੁਕਤੀ ਪੱਤਰ ਸੌਪਿਆ।
ਅੱਜ ਸ਼ੁਭਕਰਨ ਦਾ ਪਰਿਵਾਰ ਸੀਐਮ ਮਾਨ ਨੂੰ ਮਿਲਣ ਲਈ ਮੁੱਖ ਮੰਤਰੀ ਨਿਵਾਸ ਪਹੁੰਚਿਆ ਸੀ। ਇਸ ਦੌਰਾਨ ਪਰਿਵਾਰ ਨੂੰ 1 ਕਰੋੜ ਰੁਪਏ ਦਾ ਚੈੱਕ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ ਵੀ ਦਿੱਤਾ ਗਿਆ। ਸ਼ੁਭਕਰਨ ਦੇ ਪਰਿਵਾਰ ਨੂੰ ਸਹਾਇਤਾ ਰਾਸ਼ੀ ਦਾ ਚੈੱਕ ਮਿਲਣ ਮਗਰੋਂ ਕਿਸਾਨ ਜਥੇਬੰਦੀਆਂ ਨੇ ਵੀ ਆਪਣਾ 12 ਜੁਲਾਈ ਦਾ ਪ੍ਰਦਰਸ਼ਨ ਮੁਲਤਵੀ ਕਰ ਦਿੱਤਾ ਹੈ।
ਸ਼ੁਭਕਰਨ ਦੀ ਮੌਤ ਕਿਸਾਨੀ ਮੋਰਚੇ ਦੌਰਾਨ ਇਸ ਸਾਲ 21ਫਰਵਰੀ ‘ਚ ਕਿਸਾਨ ਪ੍ਰਦਰਸ਼ਨ ਦੌਰਾਨ ਹੋਈ ਸੀ।ਸ਼ੁਭਕਰਨ ਦੀ ਪੰਜਾਬ-ਹਰਿਆਣਾ ਸਰਹੱਦ ‘ਤੇ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ MSP ਦੀ ਗਾਰੰਟੀ ਦੇਣ ਵਾਲੇ ਕਾਨੂੰਨ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਦੌਰਾਨ ਮਾਰੀ ਗਈ ਸੀ। ਦੋਸ਼ ਹੈ ਕਿ ਉਸ ਦੀ ਮੌਤ ਹਰਿਆਣਾ ਪੁਲਿਸ ਵੱਲੋਂ ਚਲਾਈ ਗਈ ਗੋਲੀ ਕਾਰਨ ਹੋਈ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article