ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਪੱਤਰ ਭੇਜਿਆ ਗਿਆ ਸੀ। ਜਿਸ ਵਿੱਚ ਉਨ੍ਹਾਂ ਨੇ ਲਿਖਿਆ ਸੀ ਕਿ ਪੰਜਾਬ ਦੇ ਮੁੱਖ ਮੰਤਰੀ ਨੇ 50 ਹਜ਼ਾਰ ਦਾ ਕਰਜ਼ਾ ਲਿਆ ਹੈ। ਜਿਸ ਤੋਂ ਬਾਅਦ ਅੱਜ ਮੁੱਖ ਮੰਤਰੀ ਭਗਵੰਤ ਨੂੰ ਰਾਜਪਾਲ ਦੇ ਪੱਤਰ ਜਵਾਬ ਭੇਜਿਆ ਹੈ। ਭਗਵੰਤ ਮਾਨ ਨੇ ਉਸ ਵਿੱਚ ਲਿਖਿਆ ਕਿ ਉਨ੍ਹਾਂ ਦੀ ਸਰਕਾਰ ਨੇ 50 ਹਜ਼ਾਰ ਕਰੋੜ ਦਾ ਨਹੀਂ ਸਗੋਂ 47 ਹਜ਼ਾਰ ਕਰੋੜ ਦਾ ਕਰਜ਼ਾ ਲਿਆ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਤੋਂ ਇਲਾਵਾ ਪੱਤਰ ਵਿੱਚ ਬਿਜਲੀ ਸਬਸਿਡੀ ਅਤੇ ਸਰਕਾਰੀ ਸਕੀਮਾਂ ਦਾ ਵੀ ਜ਼ਿਕਰ ਕੀਤਾ ਹੈ ਅਤੇ GST ਆਦਿ ਦੇ ਬਕਾਏ ਬਾਰੇ ਵੀ ਜਾਣਕਾਰੀ ਦਿੱਤੀ ਗਈ ਹੈ। ਮੁੱਖ ਮੰਤਰੀ ਮਾਨ ਨੇ ਪੱਤਰ ਵਿੱਚ ਰਾਜਪਾਲ ਨੂੰ ਇਹ ਵੀ ਦੱਸਿਆ ਕਿ ਪਿਛਲੀਆਂ ਸਰਕਾਰਾਂ ਨੇ 3 ਲੱਖ ਕਰੋੜ ਰੁਪਏ ਦਾ ਕਰਜ਼ਾ ਲਿਆ ਸੀ।