ਦਿ ਸਿਟੀ ਹੈੱਡ ਲਾਈਨਸ
ਪੰਜਾਬ ਵਿੱਚ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਅੱਜ ਵੱਡਾ ਐਲਾਨ ਕਰਦਿਆਂ ਸੂਬੇ ਵਿਚ ਬਿਨਾਂ ਐੱਨ. ਓ. ਸੀ. ਦੇ ਰਜਿਸਟਰੀਆਂ ‘ਤੇ ਰੋਕ ਦੇ ਹੁਕਮ ਨੂੰ ਵਾਪਿਸ ਲੈ ਲਿਆ ਹੈ। ਅੱਜ ਮੁੱਖ ਮੰਤਰੀ ਪੰਜਾਬ ਨੇ ਟਵੀਟ ਕਰਕੇ ਕਿਹਾ ਕਿ ਅੱਜ ਤੋਂ ਪੰਜਾਬ ਵਿੱਚ ਹਰ ਕਿਸਮ ਦੀਆਂ ਰਜਿਸਟਰੀਆਂ ਤੋਂ NOC ਦੀ ਸ਼ਰਤ ਖ਼ਤਮ ਹੋ ਰਹੀ ਹੈ। ਹੁਣ ਪੰਜਾਬ ਵਿੱਚ ਬਿਨਾਂ ਐੱਨ. ਓ. ਸੀ. ਦੇ ਰਜਿਸਟਰੀ ਹੋਵੇਗੀ। ਇਸ ਗੱਲ ਦੀ ਸੂਚਨਾ ਮਿਲਦੇ ਹੀ ਪ੍ਰਾਪਰਟੀ ਕਾਰੋਬਾਰੀਆਂ ਦੇ ਅੰਦਰ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲੀ। ਸਾਰਿਆਂ ਦਾ ਇਹੀ ਕਹਿਣਾ ਸੀ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਜੋ ਵੀ ਫੈਸਲਾ ਲਿਆ ਹੈ, ਉਹ ਆਮ ਜਨਤਾ ਅਤੇ ਪ੍ਰਾਪਰਟੀ ਕਾਰੋਬਾਰੀਆਂ ਦੇ ਹਿੱਤ ਵਿਚ ਹੀ ਹੋਵੇਗਾ।ਸਰਕਾਰ ਨੇ ਫਿਲਹਾਲ ਪੁਰਾਣੀ ਸਥਿਤੀ ਬਹਾਲ ਕਰਨ ਦਾ ਫੈਸਲਾ ਲਿਆ ਹੈ।