Monday, June 1, 2026
spot_img

CM ਭਗਵੰਤ ਮਾਨ ਦੀ ਰਿਹਾਇਸ਼ ‘ਤੇ ਹੋਵੇਗੀ ਪੰਜਾਬ ਕੈਬਨਿਟ ਦੀ ਬੈਠਕ, ਕਈ ਅਹਿਮ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ

Must read

ਪੰਜਾਬ ਕੈਬਨਿਟ ਦੀ ਅਹਿਮ ਬੈਠਕ ਅੱਜ ਹੋਣ ਜਾ ਰਹੀ ਹੈ। ਬੈਠਕ ਦੁਪਹਿਰ 12 ਵਜੇ ਮੁੱਖ ਮੰਤਰੀ ਰਿਹਾਇਸ਼ ‘ਤੇ ਹੋਵੇਗੀ। ਹਾਲਾਂਕਿ ਬੈਠਕ ਦਾ ਅਧਿਕਾਰਕ ਏਜੰਡਾ ਅਜੇ ਜਾਰੀ ਨਹੀਂ ਕੀਤਾ ਗਿਆ ਹੈ ਪਰ ਨਗਰ ਨਿਗਮ ਚੋਣਾਂ ਸੰਪੰਨ ਹੋਣ ਦੇ ਬਾਅਦ ਕਈ ਮਹੱਤਵਪੂਰਨ ਮੁੱਦਿਆਂ ‘ਤੇ ਚਰਚਾ ਤੇ ਫੈਸਲਿਆਂ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ।

ਮੰਨਿਆ ਜਾ ਰਿਹਾ ਹੈ ਕਿ ਸਰਕਾਰ ਕੁਝ ਅਹਿਮ ਐਲਾਨ ਕਰ ਸਕਦੀ ਹੈ। ਸੂਤਰਾਂ ਮੁਤਾਬਕ ਨਗਰ ਨਿਗਮਾਂ ਵਿਚ ਪ੍ਰਧਾਨ ਤੇ ਮੇਅਰ ਤੇ ਚੋਣ ਦੀ ਪ੍ਰਕਿਰਿਆ ਜਲਦ ਸ਼ੁਰੂ ਹੋਣ ਵਾਲੀ ਹੈ। ਅਜਿਹੇ ਵਿਚ ਸ਼ਹਿਰੀ ਖੇਤਰਾਂ ਦੇ ਬੁਨਿਆਦੀ ਢਾਂਚੇ ਤੇ ਵਿਕਾਸ ਯੋਜਨਾਵਾਂ ਲਈ ਫੰਡ ਜਾਰੀ ਕਰਨ ‘ਤੇ ਵਿਚਾਰ ਕੀਤਾ ਜਾ ਸਕਦਾ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article