ਚੰਡੀਗੜ੍ਹ ਦੇ ਸੈਕਟਰ-34 ਸਥਿਤ ਐਗਜ਼ੀਬਿਸ਼ਨ ਗਰਾਊਂਡ ‘ਚ ਅੱਜ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੁਸਾਂਝ ਦਾ ਕੰਸਰਟ ਕਰਵਾਇਆ ਜਾ ਰਿਹਾ ਹੈ। ਇਸ ਕੰਸਰਟ ਤੋਂ ਪਹਿਲਾਂ ਕਾਫੀ ਵਿਵਾਦ ਖੜ੍ਹਾ ਹੋ ਗਿਆ ਸੀ। ਮਾਮਲਾ ਪੰਜਾਬ-ਹਰਿਆਣਾ ਹਾਈਕੋਰਟ ਵੀ ਪਹੁੰਚ ਗਿਆ। ਆਖਰਕਾਰ ਕੰਸਰਟ ਦੀ ਇਜਾਜ਼ਤ ਦੇ ਦਿੱਤੀ ਗਈ। ਇਸ ਦੌਰਾਨ ਸੀਐਮ ਭਗਵੰਤ ਮਾਨ ਨੇ ਦਿਲਜੀਤ ਦੁਸਾਂਝ ਨਾਲ ਇੱਕ ਵੀਡੀਓ ਪੋਸਟ ਕੀਤੀ ਹੈ।
CM ਭਗਵੰਤ ਮਾਨ ਨੇ ਲਿਖਿਆ- ਅੱਜ ਮੈਂ ਆਪਣੇ ਛੋਟੇ ਵੀਰ ਦਿਲਜੀਤ ਦੁਸਾਂਝ ਨੂੰ ਮਿਲ ਕੇ ਬਹੁਤ ਖੁਸ਼ੀ ਅਤੇ ਸਕੂਨ ਮਹਿਸੂਸ ਕਰ ਰਿਹਾ ਹਾਂ। ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਪੰਜਾਬ, ਪੰਜਾਬੀ ਸੱਭਿਆਚਾਰ ਅਤੇ ਪੰਜਾਬੀ ਭਾਈਚਾਰੇ ਦੇ ਨੁਮਾਇੰਦੇ ਅਤੇ ਪਹਿਰੇਦਾਰ ਹਮੇਸ਼ਾ ਚੜ੍ਹਦੀਕਲਾ ਵਿੱਚ ਰਹਿਣ। ਦਿਲਜੀਤ ਦੋਸਾਂਝ ਦੇ ਕੰਸਰਟ ਨੂੰ ਲੈ ਕੇ ਹੁਣ ਸਾਰੀਆਂ ਰੁਕਾਵਟਾਂ ਦੂਰ ਹੋ ਗਈਆਂ ਹਨ। ਪਰ, ਇਸ ਨੂੰ ਲੈ ਕੇ ਕਾਫੀ ਵਿਵਾਦ ਹੋਇਆ ਸੀ। ਇਸ ਤੋਂ ਪਹਿਲਾਂ ਇਹ ਮਾਮਲਾ ਹਾਈ ਕੋਰਟ ਤੱਕ ਵੀ ਪਹੁੰਚਿਆ ਸੀ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੰਗੀਤ ਸਮਾਰੋਹ ਨੂੰ ਲੈ ਕੇ ਜਾਰੀ ਕੀਤੀਆਂ ਵਿਸ਼ੇਸ਼ ਹਦਾਇਤਾਂ-
ਰਾਤ 10 ਵਜੇ ਤੋਂ ਪਹਿਲਾਂ ਸੰਗੀਤ ਸਮਾਰੋਹ ਖਤਮ ਕਰਨਾ ਲਾਜ਼ਮੀ ਹੈ।
ਆਵਾਜ਼ ਦਾ ਪੱਧਰ 75 ਡੈਸੀਬਲ ਤੋਂ ਵੱਧ ਨਹੀਂ ਹੋਣਾ ਚਾਹੀਦਾ।
ਚੰਡੀਗੜ੍ਹ ਪ੍ਰਸ਼ਾਸਨ ਨੂੰ ਟਰੈਫਿਕ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ।
ਪੁਲਿਸ ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਸਮਾਰੋਹ ਵਾਲੀ ਥਾਂ ਦਾ ਮੁਆਇਨਾ ਕੀਤਾ ਅਤੇ ਸੁਰੱਖਿਆ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਇਲਾਕੇ ਵਿੱਚ ਵੱਡੀ ਗਿਣਤੀ ਵਿੱਚ ਪੁਲੀਸ ਬਲ ਤਾਇਨਾਤ ਕੀਤੇ ਗਏ ਹਨ। ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਈ ਰੱਖਣ ਲਈ ਵਿਸ਼ੇਸ਼ ਟਰੈਫਿਕ ਪਲਾਨ ਵੀ ਤਿਆਰ ਕੀਤਾ ਗਿਆ ਹੈ।