Sunday, November 24, 2024
spot_img

CM ਭਗਵੰਤ ਮਾਨ ਨੇ ਨਵਜੋਤ ਸਿੱਧੂ ਨੂੰ ‘ਭਗੌੜਾ’ ਕਰਾਰ ਦਿੰਦਿਆਂ ਕਿਹਾ . . . .

Must read

ਚੰਡੀਗੜ੍ਹ, 17 ਜਨਵਰੀ : ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ‘ਭਗੌੜਾ’ ਕਰਾਰ ਦਿੱਤਾ, ਜੋ ਬਿਜਲੀ ਮੰਤਰੀ ਦੇ ਅਹੁਦੇ ਦੀ ਪੇਸ਼ਕਸ਼ ਕੀਤੇ ਜਾਣ ‘ਤੇ ਡਿਊਟੀ ਨਿਭਾਉਣ ਤੋਂ ਭੱਜ ਗਿਆ ਸੀ। ਉਨ੍ਹਾਂ ਕਿਹਾ ਕਿ ਹੁਣ ਜਦੋਂ ਸੂਬਾ ਸਰਕਾਰ ਨੇ ਪ੍ਰਾਈਵੇਟ ਥਰਮਲ ਪਾਵਰ ਪਲਾਂਟ ਖਰੀਦ ਕੇ ਉਲਟਾ ਰੁਝਾਨ ਸ਼ੁਰੂ ਕਰ ਦਿੱਤਾ ਹੈ ਤਾਂ ਸਿੱਧੂ ਬੇਬੁਨਿਆਦ ਅਤੇ ਗੁਮਰਾਹਕੁੰਨ ਬਿਆਨਬਾਜ਼ੀ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਾਂਗਰਸੀ ਆਗੂ ਨੂੰ ਯਾਦ ਦਿਵਾਇਆ ਕਿ ‘ਥੋੜ੍ਹਾ ਗਿਆਨ ਖ਼ਤਰਨਾਕ ਹੈ’ ਅਤੇ ਕਿਹਾ ਕਿ ਸਾਬਕਾ ਸੰਸਦ ਮੈਂਬਰ ਨੂੰ ਕੋਈ ਵੀ ਬਿਆਨ ਦੇਣ ਤੋਂ ਪਹਿਲਾਂ ਤੱਥਾਂ ਦੀ ਪੜਤਾਲ ਕਰਨੀ ਚਾਹੀਦੀ ਹੈ।

ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਆਉਣ ਵਾਲੀਆਂ ਆਮ ਚੋਣਾਂ ਵਿੱਚ ਸਾਰੀਆਂ 13 ਲੋਕ ਸਭਾ ਸੀਟਾਂ ਸਾਡੀ ਝੋਲੀ ਪਾ ਕੇ ਹੋਰਾਂ ਲਈ ਇਕ ਚਾਨਣ ਮੁਨਾਰਾ ਬਣ ਕੇ ਉਭਰੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਸ਼ਾਨਦਾਰ ਕੰਮ ਕੀਤੇ ਹਨ, ਇਸ ਲਈ ਜਨਤਾ ਇਕ ਵਾਰ ਫਿਰ ਸਾਡੇ ਨਾਲ ਖੜ੍ਹੀ ਹੋਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 13-0 ਨਾਲ ਹੂੰਝਾ ਫੇਰ ਜਿੱਤ ਹਾਸਲ ਕਰਕੇ ਸੂਬੇ ਵਿਚ ਇਤਿਹਾਸ ਰਚਿਆ ਜਾਵੇਗਾ। ਉਨ੍ਹਾਂ ਕਿਹਾ ਕਿ 13 ਸੀਟਾਂ ‘ਤੇ ਸੂਬਾ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਦੇ ਹੱਕ ਵਿਚ ਫਤਵਾ ਆਵੇਗਾ ਅਤੇ ਵਿਰੋਧੀ ਧਿਰ ਦੇ ਪੰਜਾਬ ਵਿਰੋਧੀ ਸਟੈਂਡ ਨੂੰ ਲੋਕ ਬੁਰੀ ਤਰ੍ਹਾਂ ਤਿਆਗ ਦੇਣਗੇ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article