ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਗਾ ਦਾ ਦੌਰਾ ਕੀਤਾ। ਇਸ ਦੌਰਾਨ ਉਹ ਮਿੰਨੀ ਸਕੱਤਰੇਤ ਅਤੇ ਜ਼ਿਲ੍ਹਾ ਪ੍ਰਬੰਧਨ ਕੰਪਲੈਕਸ ਦੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਣ ਸਮੇਤ ਤਿੰਨ ਪ੍ਰਾਜੈਕਟਾਂ ਨੂੰ ਹਰੀ ਝੰਡੀ ਦਿੱਤੀ। CM ਭਗਵੰਤ ਮਾਨ ਨੇ ਮੋਗਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (ਡੀ.ਏ.ਸੀ.) ਦੇ ਵਿਸਥਾਰ ਦਾ ਨੀਂਹ ਪੱਥਰ ਰੱਖਿਆ। ਇਮਾਰਤ ਦੀ ਤੀਜੀ ਅਤੇ ਚੌਥੀ ਮੰਜ਼ਿਲ ਦੀ ਉਸਾਰੀ ਵਾਲੇ ਇਸ ਪ੍ਰਾਜੈਕਟ ਉੱਤੇ 10.31 ਕਰੋੜ ਰੁਪਏ ਦੀ ਲਾਗਤ ਆਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ ਇਸ ਸਾਲ ਅਗਸਤ ਤੱਕ ਲਗਪਗ ਅੱਠ ਮਹੀਨਿਆਂ ਵਿੱਚ ਮੁਕੰਮਲ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਦੋਵੇਂ ਮੰਜ਼ਿਲਾਂ ‘ਤੇ ਕੁੱਲ 48 ਕਮਰੇ ਬਣਾਏ ਜਾਣਗੇ ਅਤੇ ਦੋਵਾਂ ਮੰਜ਼ਿਲਾਂ ‘ਤੇ ਪੁਰਸ਼ਾਂ ਅਤੇ ਔਰਤਾਂ ਲਈ ਵੱਖ-ਵੱਖ ਟਾਇਲਟ ਬਲਾਕ ਦਾ ਪ੍ਰਬੰਧ ਹੋਵੇਗਾ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਕੰਪਲੈਕਸ ਵਿੱਚ 13 ਵਿਅਕਤੀਆਂ ਦੇ ਢੋਆ-ਢੁਆਈ ਦੀ ਸਮਰੱਥਾ ਵਾਲੀ ਨਵੀਂ ਲਿਫਟ ਲਗਾਈ ਜਾਵੇਗੀ ਅਤੇ ਦੋਵਾਂ ਮੰਜ਼ਿਲਾਂ ‘ਤੇ ਸੁਰੱਖਿਆ ਲਈ ਸੀ.ਸੀ.ਟੀ.ਵੀ. ਕੈਮਰਾ ਸਿਸਟਮ ਹੋਵੇਗਾ।