ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅੱਜ ਹੁਸ਼ਿਆਰਪੁਰ ਵਿਖੇ ਸਲੇਰਨ ਡੈਮ Eco tourism project ਦਾ ਰਸਮੀ ਤੌਰ ‘ਤੇ ਉਦਘਾਟਨ ਕਰਕੇ ਲੋਕ ਸਮਰਪਿਤ ਕੀਤਾ। CM ਭਗਵੰਤ ਮਾਨ ਨੇ ਕਿਹਾ ਕਿ 2 ਕਰੋੜ 80 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਇਸ ਪ੍ਰੋਜੈਕਟ ਨਾਲ ਜਿੱਥੇ ਇਲਾਕੇ ਵਿੱਚ ਸੈਲਾਨੀਆਂ ਦੀ ਆਮਦ ਵਧੇਗੀ ਉੱਥੇ ਹੀ ਸਥਾਨਕ ਲੋਕਾਂ ਨੂੰ ਰੁਜ਼ਗਾਰ ਦੇ ਮੌਕੇ ਹਾਸਲ ਹੋਣਗੇ ਤੇ ਉਹਨਾਂ ਦੀ ਕਮਾਈ ‘ਚ ਵਾਧਾ ਹੋਵੇਗਾ।
ਇਸ ਪ੍ਰੋਜੈਕਟ ਤਹਿਤ ਬੱਚਿਆਂ ਲਈ ਵਿਸ਼ੇਸ਼ ਤੌਰ ‘ਤੇ 1600 ਵਰਗ ਫੁੱਟ ਦੇ ਖੇਡ ਮੈਦਾਨ ਦਾ ਨਿਰਮਾਣ ਕੀਤਾ ਗਿਆ ਹੈ। ਜਿਸ ਵਿੱਚ ਮਲਟੀ-ਪਲੇਅ ਸਟੇਸ਼ਨ ਤੇ ਹੋਰ ਮਨੋਰੰਜਨ ਗਤੀਵਿਧੀਆਂ ਹੋਣਗੀਆਂ। ਨਾਲ ਹੀ ਸੈਲਾਨੀਆਂ ਦੇ ਠਹਿਰਨ ਲਈ 4 ਈਕੋ-ਹੱਟਸ ਅਤੇ ਕੈਫੇਟੇਰੀਆ ਵਰਗੀਆਂ ਸਹੂਲਤਾਂ ਵੀ ਮਿਲਣਗੀਆਂ। ਪੰਜਾਬ ਵਿੱਚ Eco tourism ਲਈ ਇਹ ਪ੍ਰੋਜੈਕਟ ਬਹੁਤ ਹੀ ਮਹੱਤਵਪੂਰਨ ਸਾਬਤ ਹੋਵੇਗਾ। ਪੰਜਾਬ ਵਿੱਚ ਸੈਰ-ਸਪਾਟਾ ਖੇਤਰ ਨੂੰ ਉਤਸ਼ਾਹਿਤ ਕਰਨ ਲਈ ਸਾਡੀ ਸਰਕਾਰ ਵਚਨਬੱਧ ਹੈ।





