Tuesday, March 4, 2025
spot_img

CM ਭਗਵੰਤ ਮਾਨ ਵੱਲੋਂ ਹੜਤਾਲੀ ਮਾਲ ਅਧਿਕਾਰੀਆਂ ਨੂੰ ਦਿੱਤੀ ਡੈੱਡਲਾਈਨ ਹੋਈ ਖ਼ਤਮ, ਕਈ ਜ਼ਿਲ੍ਹਿਆਂ ‘ਚ ਡਿਊਟੀ ‘ਤੇ ਪਰਤੇ ਤਹਿਸੀਲਦਾਰ

Must read

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਮੂਹਿਕ ਛੁੱਟੀ ‘ਤੇ ਗਏ ਤਹਿਸੀਲਦਾਰਾਂ ਨੂੰ 5 ਵਜੇ ਤੱਕ ਡਿਊਟੀ ‘ਤੇ ਪਰਤਨ ਦੀ ਚਿਤਾਵਨੀ ਦਿੱਤੀ ਗਈ ਸੀ। ਡੈੱਡਲਾਈਨ ਖਤਮ ਹੋਣ ਤੋਂ ਪਹਿਲਾਂ ਹੀ ਕਈ ਜ਼ਿਲ੍ਹਿਆਂ ਵਿੱਚ ਅਫਸਰਾਂ ਨੇ ਵਾਪਸੀ ਸ਼ੁਰੂ ਕਰ ਦਿੱਤੀ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਮੋਹਾਲੀ, ਸੰਗਰੂਰ ਅਤੇ ਮੋਗਾ ਆਦਿ ਵਿੱਚ ਅਧਿਕਾਰੀ ਆਏ ਹੋਏ ਹਨ।

ਦੱਸ ਦੇਈਏ ਕਿ ਵਿਜੀਲੈਂਸ ਬਿਊਰੋ ਦੀ ਕਾਰਵਾਈ ਦੇ ਵਿਰੋਧ ਵਿੱਚ ਤਹਿਸੀਲਦਾਰਾਂ ਨੇ ਸ਼ੁੱਕਰਵਾਰ ਤੱਕ ਕੰਮ ਨਾ ਕਰਨ ਦਾ ਫੈਸਲਾ ਕੀਤਾ ਸੀ। ਇਸ ਦੇ ਨਾਲ ਹੀ ਹੁਣ ਸੀਐਮ ਭਗਵੰਤ ਮਾਨ ਇਸ ਮਾਮਲੇ ਨੂੰ ਲੈ ਕੇ ਸਵੇਰ ਤੋਂ ਹੀ ਐਕਸ਼ਨ ਮੋਡ ਵਿੱਚ ਹਨ। ਸੀਐਮ ਭਗਵੰਤ ਮਾਨ ਨੇ ਤਹਿਸੀਲਦਾਰਾਂ ਨੂੰ ਸ਼ਾਮ 5 ਵਜੇ ਤੱਕ ਵਾਪਿਸ ਆਉਣ ਦੀ ਚਿਤਾਵਨੀ ਦਿੱਤੀ ਸੀ, ਨਹੀਂ ਤਾਂ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਜਾਵੇਗਾ।

ਮੁੱਖ ਮੰਤਰੀ ਨੇ ਆਪਣੇ ਹੁਕਮਾਂ ‘ਚ ਕਿਹਾ ਕਿ ਜੇਕਰ ਕੋਈ ਅਧਿਕਾਰੀ ਆਪਣੀ ਡਿਊਟੀ ‘ਤੇ ਵਾਪਸ ਨਹੀਂ ਆਉਂਦਾ ਅਤੇ ਦਸਤਾਵੇਜ਼ਾਂ ਦੀ ਰਜਿਸਟ੍ਰੇਸ਼ਨ ਦੀ ਜ਼ਿੰਮੇਵਾਰੀ ਨਹੀਂ ਨਿਭਾਉਂਦਾ ਤਾਂ ਉਸ ਨੂੰ ਸਸਪੈਂਡ ਕਰ ਦਿੱਤਾ ਜਾਵੇਗਾ। ਸਰਕਾਰ ਨੇ ਕਿਹਾ ਕਿ ਹੜਤਾਲ ਅਤੇ ਸਮੂਹਿਕ ਛੁੱਟੀ ਦਾ ਫੈਸਲਾ ਜ਼ਬਰਦਸਤੀ ਅਤੇ ਬਲੈਕਮੇਲਿੰਗ ਦੇ ਬਰਾਬਰ ਹੈ, ਜਿਸ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸੀਐਮ ਨੇ ਕਿਹਾ ਸੀ ਕਿ ਲੋਕ ਫੈਸਲਾ ਕਰਨਗੇ ਕਿ ਉਹ ਛੁੱਟੀ ਤੋਂ ਬਾਅਦ ਕਿੱਥੇ ਜੁਆਇਨ ਕਰਨਗੇ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article