ਮੁੱਖ ਮੰਤਰੀ ਭਗਵੰਤ ਮਾਨ ਅੱਜ ਸਕੂਲ ਆਫ਼ ਐਮੀਨੈਂਸ ਨਵਾਂਸ਼ਹਿਰ ਦਾ ਉਦਘਾਟਨ ਕਰਨਗੇ। ਇਸ ਦੌਰਾਨ ‘ਆਪ’ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਵੀ ਮੌਜੂਦ ਰਹਿਣਗੇ। ਤੁਹਾਨੂੰ ਦੱਸ ਦੇਈਏ ਕਿ 12000 ਸਕੂਲਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ।
ਸਿੱਖਿਆ ਮੰਤਰੀ ਹਰਜੋਤ ਬੈਂਸ ਮੋਹਾਲੀ ਵਿੱਚ ਇਸਦਾ ਉਦਘਾਟਨ ਕਰਨਗੇ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸੰਗਰੂਰ ਵਿੱਚ ਸਕੂਲਾਂ ਦਾ ਉਦਘਾਟਨ ਕਰਨਗੇ। ਜਦੋਂ ਕਿ ਕੈਬਨਿਟ ਮੰਤਰੀ ਅਮਨ ਅਰੋੜਾ ਸੁਨਾਮ ਦੇ ਸਕੂਲਾਂ ਦਾ ਉਦਘਾਟਨ ਕਰਨਗੇ। ਅੱਜ ਰਾਜ ਭਰ ਦੇ ਲਗਭਗ 400 ਸਕੂਲਾਂ ਵਿੱਚ ਕੀਤੇ ਗਏ ਵੱਖ-ਵੱਖ ਕੰਮਾਂ ਦਾ ਉਦਘਾਟਨ ਕੀਤਾ ਜਾਵੇਗਾ।