ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਵੀਰਵਾਰ ਨੂੰ ਤੀਜੇ ਦਿਨ ਲੁਧਿਆਣਾ ਆਉਣਗੇ। ਉਹ ਉਦਯੋਗਪਤੀਆਂ ਦੇ ਨਾਲ ਆਈਟੀਆਈ ਕਾਲਜ ਦਾ ਦੌਰਾ ਕਰਨਗੇ। ਇਸ ਤੋਂ ਬਾਅਦ ਉਹ ਵਿਦਿਆਰਥੀਆਂ ਨੂੰ ਸੰਬੋਧਨ ਕਰਨਗੇ। ਮੁੱਖ ਮੰਤਰੀ ਦੇ ਦੁਪਹਿਰ 12 ਵਜੇ ਦੇ ਕਰੀਬ ਲੁਧਿਆਣਾ ਪਹੁੰਚਣ ਦੀ ਉਮੀਦ ਹੈ। ਇਸ ਤੋਂ ਬਾਅਦ ਉਨ੍ਹਾਂ ਦਾ ਕਾਫਲਾ ਦੁਪਹਿਰ ਲਗਭਗ 1.30 ਵਜੇ ਤੱਕ ਆਈ.ਟੀ.ਆਈ. ਕਾਲਜ ਪਹੁੰਚ ਜਾਵੇਗਾ।
ਪਤਾ ਲੱਗਾ ਹੈ ਕਿ ਉਦਯੋਗਪਤੀਆਂ ਦੀ ਮਦਦ ਨਾਲ ਆਈਟੀਆਈ ਵਿੱਚ ਕੁਝ ਨਵੀਆਂ ਮਸ਼ੀਨਾਂ ਲਗਾਈਆਂ ਜਾ ਰਹੀਆਂ ਹਨ, ਜਿਨ੍ਹਾਂ ਬਾਰੇ ਆਈਟੀਆਈ ਦੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਜਾਵੇਗੀ। ਆਈ.ਟੀ.ਆਈ. ਵਿੱਚ ਹੁਨਰ ਸਿੱਖਣ ਵਾਲੇ ਵਿਦਿਆਰਥੀਆਂ ਨੂੰ ਉਨ੍ਹਾਂ ਹੀ ਮਸ਼ੀਨਾਂ ‘ਤੇ ਸਿਖਲਾਈ ਦਿੱਤੀ ਜਾਵੇਗੀ ਜੋ ਵੱਡੇ ਉਦਯੋਗਪਤੀਆਂ ਦੀਆਂ ਫੈਕਟਰੀਆਂ ਅਤੇ ਕੰਪਨੀਆਂ ਵਿੱਚ ਵਰਤੀਆਂ ਜਾਂਦੀਆਂ ਹਨ ਤਾਂ ਜੋ ਵਿਦਿਆਰਥੀ ਆਸਾਨੀ ਨਾਲ ਆਪਣੀ ਪੜ੍ਹਾਈ ਪੂਰੀ ਕਰ ਸਕਣ ਅਤੇ ਕੰਪਨੀਆਂ ਵਿੱਚ ਕੰਮ ਕਰ ਸਕਣ ਅਤੇ ਰੁਜ਼ਗਾਰ ਪ੍ਰਾਪਤ ਕਰ ਸਕਣ।