ਦਿੱਲੀ ਵਿਧਾਨ ਸਭਾ ਚੋਣਾਂ ਦੇ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿੱਲੀ ਸਥਿਤ ਘਰ ਕਪੂਰਥਲਾ ਹਾਊਸ ‘ਤੇ ਅੱਜ ਚੋਣ ਕਮਿਸ਼ਨ ਦੀ ਟੀਮ ਰੇਡ ਕਰਨ ਪਹੁੰਚੀ ਹੈ। ਕਪੂਰਥਲਾ ਹਾਊਸ ਦੇ ਬਾਹਰ ਵੱਡੀ ਗਿਣਤੀ ਵਿਚ ਸੁਰੱਖਿਆ ਬਲ ਤਾਇਨਾਤ ਹਨ। ਟੀਮ ਨੂੰ ਫਿਲਹਾਲ ਅੰਦਰ ਜਾਣ ਤੋਂ ਰੋਕ ਦਿੱਤਾ ਗਿਆ ਹੈ।
ਚੋਣ ਕਮਿਸ਼ਨ ਦੀ ਛਾਪੇਮਾਰੀ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਵ ਕਰਕੇ ਕਈ ਵੱਡੇ ਖੁਲਾਸੇ ਕੀਤੇ ਹਨ। ਉਨ੍ਹਾਂ ਨੇ ਸਾਂਝੀ ਕੀਤੀ ਪੋਸਟ ‘ਚ ਲਿਖਿਆ ਹੈ ਕਿ “ਦਿੱਲੀ ਪੁਲਿਸ ਦੇ ਨਾਲ ਚੋਣ ਕਮਿਸ਼ਨ ਦੀ ਟੀਮ ਦਿੱਲੀ ਵਿੱਚ ਮੇਰੇ ਘਰ ਕਪੂਰਥਲਾ ਹਾਊਸ ਰੇਡ ਕਰਨ ਪਹੁੰਚੀ ਹੈ। ਦਿੱਲੀ ‘ਚ ਬੀਜੇਪੀ ਵਾਲੇ ਸ਼ਰ੍ਹੇਆਮ ਪੈਸੇ ਵੰਡ ਰਹੇ ਨੇ ਪਰ ਦਿੱਲੀ ਪੁਲਿਸ ਤੇ ਚੋਣ ਕਮਿਸ਼ਨ ਨੂੰ ਕੁੱਝ ਵੀ ਨਹੀਂ ਦਿਖ ਰਿਹਾ। ਇਨ੍ਹਾਂ ‘ਤੇ ਕੋਈ ਕਾਰਵਾਈ ਨਹੀਂ ਹੋ ਰਹੀ। ਇਸ ਤਰੀਕੇ ਨਾਲ ਦਿੱਲੀ ਪੁਲਿਸ ਤੇ ਚੋਣ ਕਮਿਸ਼ਨ ਬੀਜੇਪੀ ਦੇ ਇਸ਼ਾਰੇ ‘ਤੇ ਪੰਜਾਬੀਆਂ ਨੂੰ ਬਦਨਾਮ ਕਰ ਰਹੀ ਹੈ, ਜੋ ਕਿ ਬਹੁਤ ਹੀ ਨਿੰਦਣਯੋਗ ਹੈ।”