ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 649ਵੇਂ ਪਵਿੱਤਰ ਪ੍ਰਕਾਸ਼ ਪੁਰਬ ਮੌਕੇ ਚਰਨ ਛੋਹ ਪ੍ਰਾਪਤ ਧਰਤੀ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਰਾਜ ਪੱਧਰੀ ਸਮਾਗਮ ‘ਚ ਸ਼ਿਰਕਤ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਸੀਸ ਨਿਵਾਇਆ। ਵੱਡੀ ਗਿਣਤੀ ‘ਚ ਪਹੁੰਚੇ ਸੰਤਾਂ ਮਹਾਂਪੁਰਸ਼ਾਂ ਦੇ ਵਿਚਾਰ ਸੁਣੇ ਅਤੇ ਸੰਗਤ ਦੇ ਦਰਸ਼ਨ ਦੀਦਾਰ ਕੀਤੇ। ਗੁਰੂ ਸਾਹਿਬ ਅੱਗੇ ਪੰਜਾਬ ‘ਚ ਸਰਬ-ਸਾਂਝੀਵਾਲਤਾ ਤੇ ਆਪਸੀ ਭਾਈਚਾਰਕ ਸਾਂਝ ਕਾਇਮ ਰਹਿਣ ਦੀ ਅਰਦਾਸ ਬੇਨਤੀ ਕੀਤੀ।
ਨਾਲ ਹੀ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਰਾਜ ਪੱਧਰੀ ਸਮਾਗਮਾਂ ਦੀ ਲੜੀ ਦੀ ਵੀ ਸ਼ੁਰੂਆਤ ਕੀਤੀ। ਗੁਰੂ ਸਾਹਿਬ ਜੀ ਦਾ ਸਮੁੱਚਾ ਜੀਵਨ ਸਮਾਜ ਵਿੱਚ ਸਮਾਨਤਾ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਦਿੰਦਾ ਹੈ। ਸਾਡਾ ਫ਼ਰਜ਼ ਬਣਦਾ ਹੈ ਕਿ ਸਾਡੇ ਗੁਰੂਆਂ ਦਾ ਬੋਲਿਆ ਇੱਕ-ਇੱਕ ਬਚਨ ਦੁਨੀਆ ਦੇ ਕੋਨੇ-ਕੋਨੇ ਤੱਕ ਪਹੁੰਚਾਇਆ ਜਾਵੇ।





