ਭਾਰਤ ਅੱਜ 76ਵਾਂ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ। ਪੰਜਾਬ ਵਿੱਚ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਲੁਧਿਆਣਾ ਵਿੱਚ ਅਤੇ ਸੀਐੱਮ ਭਗਵੰਤ ਮਾਨ ਨੇ ਪਟਿਆਲਾ ਵਿੱਚ ਤਿਰੰਗਾ ਲਹਿਰਾਇਆ। ਇਸ ਦੌਰਾਨ ਪੰਜਾਬ ਦੇ 24 ਪੁਲਿਸ ਅਧਿਕਾਰੀਆਂ ਨੂੰ ਸੀਐੱਮ ਐਵਾਰਡ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ।
ਇਨ੍ਹਾਂ ਵਿੱਚੋਂ 5 ਨੂੰ ਮੁੱਖ ਮੰਤਰੀ ਰਕਸ਼ਕ ਮੈਡਲ ਅਤੇ 19 ਨੂੰ ਮੁੱਖ ਮੰਤਰੀ ਉੱਤਮ ਸੇਵਾ ਮੈਡਲ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਸਰਕਾਰ ਦੀ ਸਿਫ਼ਾਰਸ਼ ‘ਤੇ ਇਨ੍ਹਾਂ ਨਾਵਾਂ ਦਾ ਐਲਾਨ ਕੀਤਾ ਹੈ।
ਮੁੱਖ ਮੰਤਰੀ ਨੇ ਪਟਿਆਲਾ ਦੇ ਨਵੇਂ ਚੁਣੇ ਗਏ ਮੇਅਰ ਨੂੰ ਦਿੱਤੀ ਵਧਾਈ ਉਨ੍ਹਾਂ ਮੇਅਰ ਨੂੰ ਪਟਿਆਲਾ ਵਿੱਚ ਸਫ਼ਾਈ ਬਰਕਰਾਰ ਰੱਖਣ ਦੇ ਆਦੇਸ਼ ਦਿੱਤੇ। ਨਾਲ ਹੀ ਕਿਹਾ ਕਿ ਹੁਣ ਸ਼ਹਿਰ ਦੇ ਵਿਕਾਸ ਦੇ ਕੰਮ ਵੀ ਕੀਤੇ ਜਾਣੇ ਹਨ। ਉਨ੍ਹਾਂ ਨੂੰ ਪੈਸੇ ਦੀ ਕੋਈ ਕਮੀ ਨਹੀਂ ਆਉਣੀ ਚਾਹੀਦੀ।