ਬੀਤੀ ਕੱਲ੍ਹ ਪੰਜਾਬ ਕੈਬਨਿਟ ਵਿੱਚ ਮਨਜ਼ੂਰੀ ਮਿਲਣ ਮਗਰੋਂ ਬੇਅਦਬੀ ਬਿੱਲ ਵਿਧਾਨ ਸਭਾ ਵਿੱਚ ਪੇਸ਼ ਕੀਤਾ ਗਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਬੇਅਦਬੀ ਸੰਬੰਧੀ ਬਿੱਲ ਪੇਸ਼ ਕੀਤਾ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਬੇਅਦਬੀ ਬਿੱਲ ‘ਤੇ ਚਰਚਾ ਲਈ ਸਮਾਂ ਦਿੱਤਾ ਜਾਣਾ ਚਾਹੀਦਾ ਹੈ। ਸਾਨੂੰ ਮੌਕੇ ‘ਤੇ ਬਿੱਲ ਮਿਲਿਆ ਹੈ, ਇਸ ਲਈ ਇਸ ਬਿੱਲ ‘ਤੇ ਭਲਕੇ ਚਰਚਾ ਹੋਣੀ ਚਾਹੀਦੀ ਹੈ। ਇਸ ਤੋਂ ਬਾਅਦ ਸਦਨ ਨੂੰ 15 ਮਿੰਟ ਲਈ ਦੁਬਾਰਾ ਮੁਲਤਵੀ ਕਰ ਦਿੱਤਾ ਗਿਆ। ਸਪੀਕਰ ਨੇ ਬਾਜਵਾ ਦੇ ਬੇਅਦਬੀ ਬਿੱਲ ‘ਤੇ ਚਰਚਾ ਨੂੰ ਅੱਜ ਯਾਨੀ ਮੰਗਲਵਾਰ ਲਈ ਮਨਜ਼ੂਰੀ ਦੇ ਦਿੱਤੀ ਹੈ।
ਦੱਸ ਦੇਈਏ ਕਿ ਪੰਜਾਬ ਵਿੱਚ ਬੇਅਦਬੀ ਕਰਨ ਵਾਲਿਆਂ ਨੂੰ ਸਜ਼ਾ ਦੇਣ ਲਈ ਕੋਈ ਸਖ਼ਤ ਕਾਨੂੰਨ ਨਹੀਂ ਹੈ। ਇਸ ਕਾਨੂੰਨ ਨਾਲ ਧਾਰਮਿਕ ਗ੍ਰੰਥਾਂ ਅਤੇ ਸਥਾਨਾਂ ਦੀ ਬੇਅਦਬੀ ਕਰਨ ਵਾਲਿਆਂ ਨੂੰ ਉਮਰ ਕੈਦ ਹੋਵੇਗੀ। ਪੰਜਾਬ ਵਿੱਚ ਬੇਅਦਬੀ ਕਾਨੂੰਨ ਦੀ ਮੰਗ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਹੈ। ਬੇਅਦਬੀ ਮਾਮਲਿਆਂ ਵਿੱਚ ਵਿਸ਼ੇਸ਼ ਅਦਾਲਤਾਂ ਸਥਾਪਤ ਕੀਤੀਆਂ ਜਾ ਸਕਦੀਆਂ ਹਨ। ਇਸ ਦੇ ਨਾਲ ਹੀ ਬੇਅਦਬੀ ਦੇ ਦੋਸ਼ੀਆਂ ਨੂੰ ਪੈਰੋਲ ਨਹੀਂ ਮਿਲੇਗੀ।