ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ‘ਆਪ’ ਦੀ ਪੰਜਾਬ ਇਕਾਈ ਵੀ ਸੰਘਰਸ਼ ਦੇ ਰਾਹ ‘ਤੇ ਆ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਪਹੁੰਚ ਗਏ ਹਨ। ਇਸ ਦੌਰਾਨ ਉਹ ਅਰਵਿੰਦ ਕੇਜਰੀਵਾਲ ਦੇ ਪਰਿਵਾਰ ਨਾਲ ਮੁਲਾਕਾਤ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਪੂਰੀ ਪਾਰਟੀ ਕੇਜਰੀਵਾਲ ਦੇ ਨਾਲ ਖੜ੍ਹੀ ਹੈ।ਮੁਹਾਲੀ ‘ਚ ‘ਆਪ’ ਵੱਲੋਂ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ED ਵੱਲੋਂ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰਨ ‘ਤੇ ਦਿੱਲੀ ‘ਚ ਇੱਕ ਅਹਿਮ ਕਾਨਫਰੰਸ ਕੀਤੀ। ਜਿਸ ਵਿਚ ਉਨ੍ਹਾਂ ਨੇ ਕੋਈ ਵੀ ਵਿਰੋਧੀ ਧਿਰ ਦਾ ਨੇਤਾ BJP ਦੇ ਖਿਲਾਫ਼ ਬੋਲਦਾ ਹੈ ਤਾਂ ਉਸਦੇ ਘਰ ED ਆਉਂਦੀ ਹੈ। ਜਿਹੜੇ ਸੂਬੇ ‘ਚ ਭਾਜਪਾ ਦੀ ਸਰਕਾਰ ਨਹੀਂ ਹੈ ਉੱਥੇ ਉਸ ਸੂਬੇ ਦੇ ਮੁੱਖ ਮੰਤਰੀ ਨੂੰ ਤੰਗ ਕੀਤਾ ਜਾਂਦਾ ਹੈ। ਇਸਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦੇ Undeclared Emergency ਵਾਲੇ ਹਾਲਤ ਹੋਏ ਪਏ ਹਨ ਅਤੇ ਸਰਕਾਰ ਦੀ ਇਹ ਤਾਨਾਸ਼ਾਹੀ ਦਾ ਜਵਾਬ ਲੋਕ ਅਗਾਮੀ ਲੋਕ ਸਭਾ ਚੋਣਾਂ ‘ਚ ਦੇਣਗੇ।