ਮੁੱਖ ਮੰਤਰੀ ਭਗਵੰਤ ਮਾਨ ਨੂੰ ਅੱਜ ਵੀਰਵਾਰ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਸੀਐੱਮ ਪਿਛਲੇ 6 ਦਿਨਾਂ ਤੋਂ ਹਸਪਤਾਲ ਵਿੱਚ ਦਾਖਲ ਸਨ। 5 ਸਤੰਬਰ ਦੀ ਸ਼ਾਮ ਨੂੰ ਮੁੱਖ ਮੰਤਰੀ ਨੂੰ ਧੜਕਣ ਹੌਲੀ ਹੋਣ ਕਾਰਨ ਅਤੇ ਕਮਜ਼ੋਰੀ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਲਿਆਂਦਾ ਗਿਆ ਸੀ। ਜਿਸ ਤੋਂ ਬਾਅਦ ਡਾਕਟਰਾਂ ਨੇ ਉਨ੍ਹਾਂ ਨੂੰ ਆਪਣੀ ਨਿਗਰਾਨੀ ਹੇਠ ਰੱਖਣ ਲਈ ਕਿਹਾ ਸੀ। ਡਾਕਟਰਾਂ ਮੁਤਾਬਕ ਸੀਐਮ ਮਾਨ ਨੂੰ ਅੱਜ ਸ਼ਾਮ 4:30 ਵਜੇ ਦੇ ਕਰੀਬ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ।