ਕਿਸਾਨਾਂ ਨਾਲ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਹੋਈ। ਕੇਂਦਰ ਵੱਲੋਂ ਤਿੰਨ ਮੰਤਰੀ ਪੀਯੂਸ਼ ਗੋਇਲ, ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਤੇ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਵੀ ਮੀਟਿੰਗ ਵਿਚ ਪਹੁੰਚੇ ਸਨ। ਕਿਸਾਨਾਂ ਦੇ ਮੁੱਦੇ ‘ਤੇ ਕਾਫੀ ਵਿਸਥਾਰ ਨਾਲ ਚਰਚਾ ਹੋਈ।
ਪੰਜਾਬ ਦੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਨੇ 13 ਫਰਵਰੀ ਨੂੰ ਦਿੱਲੀ ਕੂਚ ਦਾ ਐਲਾਨ ਕੀਤਾ ਸੀ। ਕਿਸਾਨ ਜਥੇਬੰਦੀਆਂ ਦੀਆਂ 13 ਮੰਗਾਂ ਹਨ। ਇਨ੍ਹਾਂ ਮੰਗਾਂ ਦੀ ਪੂਰਤੀ ਨਾ ਹੋਣ ਕਾਰਨ ਕਿਸਾਨ ਜਥੇਬੰਦੀਆਂ ਵਿੱਚ ਰੋਸ ਹੈ। ਸੰਯੁਕਤ ਕਿਸਾਨ ਮੋਰਚਾ (SKM) ਦੇ ਦਿੱਲੀ ਵੱਲ ਮਾਰਚ ਤੋਂ ਪਹਿਲਾਂ ਪੰਜਾਬ ਅਤੇ ਕੇਂਦਰ ਸਰਕਾਰਾਂ ਹਰਕਤ ਵਿੱਚ ਆ ਗਈਆਂ ਹਨ।