ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮਾਤਾ ਜੀ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਵਾਸਤੇ ਪਹੁੰਚੇ। ਉੱਥੇ ਹੀ ਉਹਨਾਂ ਵੱਲੋਂ ਬੇਸ਼ੱਕ ਮੀਡੀਆ ਤੋਂ ਦੂਰੀ ਬਣਾਈ ਰੱਖੀ ਗਈ। ਉਹਨਾਂ ਦੇ ਨਾਲ ਭਾਰੀ ਪੁਲਿਸ ਫੋਰਸ ਵੀ ਤਾਇਨਾਤ ਕੀਤੀ ਗਈ ਸੀ। ਉਥੇ ਹੀ ਭਗਵੰਤ ਸਿੰਘ ਜੀ ਮਾਤਾ ਵੱਲੋਂ ਕੇਸਰੀ ਦੁਪੱਟਾ ਲੈ ਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਇਆ ਗਿਆ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮਾਤਾ ਵੱਲੋਂ ਅੱਜ ਵੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋ ਕੇ ਪੰਜਾਬ ਦੀ ਬਿਹਤਰੀ ਦੇ ਲਈ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਲਈ ਬੇਹਤਰੀਲ ਦੇ ਲਈ ਅਰਦਾਸ ਬੇਨਤੀ ਕੀਤੀ ਗਈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮਾਤਾ ਵੱਲੋਂ ਮੀਡੀਆ ਦੇ ਨਾਲ ਪੂਰੀ ਤਰ੍ਹਾਂ ਨਾਲ ਦੂਰੀ ਬਣਾਈ ਰੱਖੀ ਗਈ ਅਤੇ ਉਹਨਾਂ ਦੀ ਸੁਰੱਖਿਆ ਦੇ ਲਈ ਭਾਰੀ ਪੁਲਿਸ ਫੋਰਸ ਵੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੈਨਾਤ ਕੀਤੀ ਗਈ ਸੀ।
ਇੱਥੇ ਦੱਸਣ ਯੋਗ ਹੈ ਕਿ ਪੰਜਾਬ ਦੇ ਵਿੱਚ ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿੱਚ ਨਹੀਂ ਸੀ ਉਸ ਵੇਲੇ ਪੰਜਾਬ ਵਿੱਚ ਵੀਆਈਪੀ ਕਲਚਰ ਨੂੰ ਖਤਮ ਕਰਨ ਦੀ ਗੱਲ ਆਮ ਆਦਮੀ ਪਾਰਟੀ ਵੱਲੋਂ ਕੀਤੀ ਜਾਂਦੀ ਸੀ। ਲੇਕਿਨ ਹੁਣ ਜਦੋਂ ਵੀ ਪੰਜਾਬ ਦੇ ਮੁੱਖ ਮੰਤਰੀ ਦੀ ਮਾਤਾ ਜੀ ਅਤੇ ਉਹਨਾਂ ਦੀ ਧਰਮ ਪਤਨੀ ਅਤੇ ਉਹਨਾਂ ਦੀ ਭੈਣ ਕਿਸੇ ਵੀ ਸਮਾਗਮ ਵਿੱਚ ਜਾਂਦੇ ਹਨ ਤਾਂ ਭਾਰੀ ਪੁਲਿਸ ਫੋਰਸ ਤੈਨਾਤ ਕੀਤੀ ਜਾਂਦੀ ਹੈ ਅਤੇ ਉਹਨਾਂ ਨੂੰ ਭਾਰੀ ਸਕਿਊਰਿਟੀ ਵੀ ਦਿੱਤੀ ਜਾਂਦੀ ਹੈ।
ਉੱਥੇ ਹੀ ਅੱਜ ਇੱਕ ਵਾਰ ਫਿਰ ਤੋਂ ਜਦੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਦੇ ਮਾਤਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਵਾਸਤੇ ਪਹੁੰਚੇ ਤਾਂ ਪਾਰੀ ਪੁਲਿਸ ਹੋਰ ਤੈਨਾਤ ਕੀਤੀ ਗਈ ਸੀ ਅਤੇ ਉਹਨਾਂ ਵੱਲੋਂ ਮੀਡੀਆ ਦੇ ਨਾਲ ਪੂਰੀ ਤਰ੍ਹਾਂ ਨਾਲ ਦੂਰੀ ਬਣਾਈ ਰੱਖੀ ਗਈ ਅਤੇ ਜੋ ਸਿਆਸਤਦਾਨ ਵੀਆਈਪੀ ਕਲਚਰ ਖਤਮ ਕਰਨ ਦੀ ਗੱਲ ਕਰਦੇ ਹਨ ਇੱਕ ਕਲਚਰ ਕਦੋਂ ਤੱਕ ਖਤਮ ਹੋਵੇਗਾ ਇਹ ਤਾਂ ਸਮਾਂ ਹੀ ਦੱਸੇਗਾ। ਪੰਜਾਬ ਵਿੱਚ ਲਗਾਤਾਰ ਹੀ ਲੋਕ ਹੁਣ ਭਗਵੰਤ ਸਿੰਘ ਮਾਨ ਉੱਤੇ ਵੀ ਵੀਆਈਪੀ ਕਲਚਰ ਨੂੰ ਲੈ ਕੇ ਸਵਾਲ ਚੁੱਕ ਰਹੇ ਹਨ।