ਪੰਜਾਬ ਵਿੱਚ ਹੜ੍ਹਾਂ ਨੇ ਭਾਰੀ ਤਬਾਹੀ ਮਚਾਈ ਹੈ। ਦੱਸ ਦਈਏ ਕਿ ਸੂਬੇ ਦੇ 10 ਜ਼ਿਲ੍ਹਿਆਂ ਦੇ 1018 ਪਿੰਡ ਹੜ੍ਹਾਂ ਦੀ ਲਪੇਟ ਵਿੱਚ ਹਨ। ਹੜ੍ਹ ਦੇ ਹਾਲਾਤਾਂ ਦੇ ਮੱਦੇਨਜ਼ਰ CM ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਚਿੱਠੀ ਲਿਖੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਚਿੱਠੀ ਵਿਚ ਪ੍ਰਧਾਨ ਮੰਤਰੀ ਮੋਦੀ ਨੂੰ ਪੰਜਾਬ ਦੇ ਬਕਾਇਆ ਫੰਡ ਨੂੰ ਜਾਰੀ ਕਰਨ ਦੀ ਅਪੀਲ ਕੀਤੀ ਹੈ।
ਸੀਐੱਮ ਮਾਨ ਚਿੱਠੀ ‘ਚ ਪੰਜਾਬ ‘ਚ ਹੜ੍ਹਾਂ ਕਾਰਨ 3 ਲੱਖ ਏਕੜ ਤਬਾਹ, ਪਸ਼ੂਆਂ ਦਾ ਵੱਡੇ ਪੱਧਰ ‘ਤੇ ਜਾਨੀ ਨੁਕਸਾਨ ਬਾਰੇ ਲਿਖਿਆ ਅਤੇ ਕਿਹਾ ਕਿ ਕੇਂਦਰ ਜਲਦ ਪੰਜਾਬ ਦੇ ਰੋਕੇ ਹੋਏ 60,000 ਰੁਪਏ ਕਰੋੜ ਦੇ ਫੰਡ ਜਾਰੀ ਕਰੇ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ SDRF ਦੇ ਨਿਯਮਾਂ ‘ਚ ਬਦਲਾਅ ਕਰਨ ਦੀ ਮੰਗ ਕੀਤੀ ਹੈ ਤਾਂ ਜੋ ਕਿਸਾਨਾਂ ਨੂੰ 50,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾ ਸਕੇ।