Wednesday, May 6, 2026
spot_img

CM ਭਗਵੰਤ ਮਾਨ ਦੀ ਸ਼ੁਕਰਾਨਾ ਯਾਤਰਾ ਅੱਜ ਤੋਂ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕ ਕੇ ਕੀਤੀ ਸ਼ੁਰੂਆਤ

Must read

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2026 ਨੂੰ ਲਾਗੂ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਅੱਜ ‘ਸ਼ੁਕਰਾਨਾ ਯਾਤਰਾ’ਦੀ ਸ਼ੁਰੂਆਤ ਕੀਤੀ ਹੈ। ਦੱਸ ਦਈਏ ਕਿ ਇਹ ਯਾਤਰਾ 9 ਮਈ ਨੂੰ ਸੰਪੰਨ ਹੋਵੇਗੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕ ਕੇ ਯਾਤਰਾ ਦੀ ਸ਼ੁਰੂਆਤ ਕੀਤੀ। ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ੁਰੂ ਹੋ ਕੇ ਇਹ ਯਾਤਰਾ ਰੋਪੜ, ਬਲਾਚੌਰ, ਬੰਗਾ, ਫਗਵਾੜਾ ਤੋਂ ਹੋ ਕੇ ਲੰਘੇਗੀ।

ਦੂਜੇ ਦਿਨ ਇਹ ਯਾਤਰਾ ਜਲੰਧਰ, ਬਾਬਾ ਬਕਾਲਾ, ਅੰਮ੍ਰਿਤਸਰ, ਤਰਨਤਾਰਨ, ਜ਼ੀਰਾ, ਫਰੀਦਕੋਟ, ਕੋਟਕਪੂਰਾ ਤੋਂ ਹੋ ਕੇ ਲੰਘੇਗੀ। ਤੀਸਰੇ ਦਿਨ ਇਹ ਯਾਤਰਾ ਬਠਿੰਡਾ, ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ, ਸਰਦੂਲਗੜ੍ਹ, ਮਾਨਸਾ, ਬਰਨਾਲਾ, ਸੁਨਾਮ ਅਤੇ ਅੰਤ ਵਿੱਚ ਸੰਗਰੂਰ, ਸਮਾਣਾ ਅਤੇ ਪਟਿਆਲਾ ਤੋਂ ਹੁੰਦੀ ਹੋਈ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸਮਾਪਤ ਹੋਵੇਗੀ।

ਯਾਤਰਾ ਦੌਰਾਨ ਵੱਖ-ਵੱਖ ਥਾਵਾਂ ‘ਤੇ ਸਥਾਨਕ ਪੱਧਰ ‘ਤੇ ਸਵਾਗਤੀ ਪ੍ਰੋਗਰਾਮ ਵੀ ਕਰਵਾਏ ਜਾਣਗੇ। ਚਾਰ ਦਿਨਾਂ ਇਸ ਯਾਤਰਾ ਦੀ ਸਮਾਪਤੀ 9 ਮਈ ਨੂੰ ਫਤਹਿਗੜ੍ਹ ਸਾਹਿਬ ਵਿਖੇ ਹੋਵੇਗੀ। ਇਤਿਹਾਸਕ ਮਹੱਤਵ ਵਾਲੇ ਇਸ ਸਥਾਨ ‘ਤੇ ਮੁੱਖ ਮੰਤਰੀ ਅੰਤਿਮ ਅਰਦਾਸ ਕਰਕੇ ਯਾਤਰਾ ਦੀ ਸਮਾਪਤੀ ਕਰਨਗੇ। ਪ੍ਰਸ਼ਾਸਨਿਕ ਸੂਤਰਾਂ ਮੁਤਾਬਕ ਯਾਤਰਾ ਦੇ ਰਸਤੇ ‘ਚ ਆਉਣ ਵਾਲੇ ਸ਼ਹਿਰਾਂ ਅਤੇ ਕਸਬਿਆਂ ‘ਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article