Saturday, March 7, 2026
spot_img

ਪੰਜਾਬ ‘ਚ CM ਸਿਹਤ ਬੀਮਾ ਯੋਜਨਾ ਦੀ ਬਦਲੀ ਲਾਂਚਿੰਗ ਡੇਟ, ਹੁਣ ਇਸ ਤਾਰੀਖ ਨੂੰ ਹੋਵੇਗੀ ਸ਼ੁਰੂ

Must read

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਜਾਣ ਵਾਲੀ ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਦੀ ਲਾਂਚ ਹੁਣ 22 ਜਨਵਰੀ ਨੂੰ ਕੀਤੀ ਜਾਵੇਗੀ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ। ਪਹਿਲਾਂ ਇਹ ਯੋਜਨਾ 15 ਜਨਵਰੀ ਨੂੰ ਸ਼ੁਰੂ ਹੋਣੀ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਯੋਜਨਾ ਰਾਹੀਂ ਸੂਬੇ ਦੇ ਤਿੰਨ ਕਰੋੜ ਨਾਗਰਿਕਾਂ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਅਤੇ ਕੈਸ਼ਲੈੱਸ ਇਲਾਜ ਮੁਹੱਈਆ ਕਰਨ ਦਾ ਵਾਅਦਾ ਕੀਤਾ ਹੈ। ਇਸ ਯੋਜਨਾ ਨਾਲ ਪੰਜਾਬ ਵਿੱਚ ਸਰਵ-ਵਿਆਪੀ ਸਿਹਤ ਕਵਰੇਜ ਮਜ਼ਬੂਤ ਹੋਵੇਗੀ।

ਪਹਿਲਾਂ ਇੱਕ ਪਰਿਵਾਰ ਨੂੰ 5 ਲੱਖ ਰੁਪਏ ਤੱਕ ਦੀ ਸਹੂਲਤ ਮਿਲਦੀ ਸੀ, ਜੋ ਹੁਣ 10 ਲੱਖ ਰੁਪਏ ਤੱਕ ਵਧਾ ਦਿੱਤੀ ਗਈ ਹੈ। ਯੋਜਨਾ ਦਾ ਲਾਭ ਸਰਕਾਰੀ ਕਰਮਚਾਰੀ, ਪੈਨਸ਼ਨਰ ਅਤੇ ਆਮ ਨਾਗਰਿਕ ਬਿਨਾਂ ਕਿਸੇ ਆਮਦਨ ਸੀਮਾ ਦੇ ਲੈ ਸਕਣਗੇ। ਇਸ ਨਾਲ ਹਰ ਪੰਜਾਬੀ ਲਈ ਸਿਹਤ ਸੇਵਾਵਾਂ ਦੀ ਪਹੁੰਚ ਸੁਨਿਸ਼ਚਿਤ ਹੋਵੇਗੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article