Friday, February 23, 2024
spot_img

CM ਭਗਵੰਤ ਮਾਨ ਕਿਸਾਨਾਂ ਨੂੰ ਦਿੱਤਾ ਵੱਡਾ ਤੋਹਫ਼ਾ, ਗੰਨੇ ਦੇ ਭਾਅ ‘ਚ ਕੀਤਾ ਵਾਧਾ

Must read

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ 2023 ਦੇ ਆਖ਼ਰੀ ਮਹੀਨੇ ਦੀ ਪਹਿਲੀ ਤਾਰੀਕ ਨੂੰ ਕਿਸਾਨਾਂ ਨੂੰ ਵੱਡਾ ਤੋਹਫਾ ਦਿੱਤਾ ਗਿਆ ਹੈ। ਮਾਨ ਸਰਕਾਰ ਵੱਲੋਂ ਗੰਨੇ ਦੇ ਭਾਅ ‘ਚ ਵਾਧਾ ਕੀਤਾ ਗਿਆ ਹੈ। ਸਰਕਾਰ ਵੱਲੋਂ ਗੰਨੇ ਦੀ ਕੀਮਤ 11 ਰੁਪਏ ਵਧਾਈ ਗਈ ਹੈ।

ਇਸ ਸੰਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਜਾਣਕਾਰੀ ਦਿੰਦਿਆਂ ਕਿਹਾ ਕਿ, “ਪੰਜਾਬ ਚ 11 ਰੁਪਏ ਦਾ ਇੱਕ ਸ਼ੁਭ ਸ਼ਗਨ ਹੁੰਦਾ ਹੈ …ਅੱਜ ਪੰਜਾਬ ਦੇ ਗੰਨਾ ਕਾਸ਼ਤਾਕਾਰਾਂ ਨੂੰ 11 ਰੁਪਏ ਕੀਮਤ ਚ ਵਾਧਾ ਕਰਕੇ ਪੰਜਾਬ ਦਾ ਗੰਨੇ ਦਾ ਰੇਟ ਸਾਰੇ ਦੇਸ਼ ਤੋਂ ਵੱਧ ਪੰਜਾਬ ਵਿੱਚ 391 ਰੁਪਏ ਕਰਕੇ ਸ਼ੁਭ ਸ਼ਗਨ ਕੀਤਾ ਜਾਂਦਾ ਹੈ..ਆਉਣ ਵਾਲੇ ਦਿਨਾਂ ਚ ਹਰ ਵਰਗ ਦੇ ਪੰਜਾਬੀਆਂ ਨੂੰ ਮਿਲਣਗੀਆਂ ਖੁਸ਼ਖਬਰੀਆਂ … ਤੁਹਾਡਾ ਪੈਸਾ ਤੁਹਾਡੇ ਨਾਮ …”

ਦੱਸ ਦਈਏ ਕਿ ਪੰਜਾਬ ਦੇ ਕਿਸਾਨਾਂ ਵੱਲੋਂ ਜਲੰਧਰ ‘ਚ ਗੰਨੇ ਦੀਆਂ ਕੀਮਤਾਂ ‘ਚ ਵਾਧੇ ਨੂੰ ਲੈ ਕੇ ਧਰਨਾ ਲਗਾਇਆ ਗਿਆ ਸੀ। ਜਿਸ ਤੋਂ ਬਾਅਦ ਮੁੱਖ ਮੰਤਰੀ ਨਾਲ ਮੀਟਿੰਗ ਤੋਂ ਬਾਅਦ ਕਿਸਾਨ ਆਗੂਆਂ ਨੂੰ ਗੰਨੇ ਦੀ ਕੀਮਤ ‘ਚ ਵਾਧਾ ਕਰਨ ਦਾ ਭਰੋਸਾ ਦਵਾਇਆ ਗਿਆ ਸੀ। ਜਿਸ ਨੂੰ ਲੈ ਕੇ ਅੱਜ 2023 ਦਸੰਬਰ 1 ਨੂੰ ਮਾਨ ਸਰਕਾਰ ਨੇ ਗੰਨੇ ਦੇ ਰੇਟ ‘ਚ ਵਾਧਾ ਕਰਨ ਦਾ ਵਾਅਦਾ ਪੂਰਾ ਕੀਤਾ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article