Saturday, July 27, 2024
spot_img

ਨਵੇਂ ਸਾਲ ਮੌਕੇ CM ਭਗਵੰਤ ਮਾਨ ਆਪਣੀ ਪਤਨੀ ਨਾਲ ਗੁਰਦੁਆਰਾ ਸ੍ਰੀ ਨਾਭਾ ਸਾਹਿਬ ਜ਼ੀਰਕਪੁਰ ਵਿਖੇ ਹੋਏ ਨਤਮਸਤਕ

Must read

ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਮਾਨ ਨਵੇਂ ਸਾਲ ਮੌਕੇ ਆਪਣੀ ਧਰਮ ਪਤਨੀ ਗੁਰਪ੍ਰੀਤ ਕੌਰ ਨਾਲ ਗੁਰਦੁਆਰਾ ਸ੍ਰੀ ਨਾਭਾ ਸਾਹਿਬ, ਜ਼ੀਰਕਪੁਰ ਵਿਖੇ ਨਤਮਸਤਕ ਹੋਏ। ਭਗਵੰਤ ਮਾਨ ਨੇ ਸੋਸ਼ਲ ਮੀਡੀਆ ‘ਤੇ ਇਸ ਮੌਕੇ ਦੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਤਸਵੀਰਾਂ ਸਾਂਝੀਆਂ ਕਰਦੇ ਹੋਏ ਉਨ੍ਹਾਂ ਨੇ ਲਿਖਿਆ, ”ਨਵੇਂ ਸਾਲ 2024 ਦੀਆਂ ਸਾਰਿਆਂ ਨੂੰ ਬਹੁਤ ਬਹੁਤ ਵਧਾਈਆਂ..
ਗੁਰਦੁਆਰਾ ਸ੍ਰੀ ਨਾਭਾ ਸਾਹਿਬ, ਜ਼ੀਰਕਪੁਰ ਵਿਖੇ ਨਵੇਂ ਸਾਲ ਮੌਕੇ ਗੁਰੂ ਚਰਨਾਂ ‘ਚ ਨਤਮਸਤਕ ਹੋਣ ਦਾ ਸੁਭਾਗਾ ਸਮਾਂ ਮਿਲਿਆ..ਪੰਜਾਬ ਤੇ ਪੰਜਾਬੀਆਂ ਦੀ ਚੜ੍ਹਦੀਕਲਾ ਲਈ ਅਰਦਾਸ ਬੇਨਤੀ ਕੀਤੀ..
ਕਾਮਨਾ ਕਰਦਾ ਹਾਂ ਕਿ ਨਵਾਂ ਸਾਲ ਸਾਰਿਆਂ ਲਈ ਤਰੱਕੀਆਂ ਤੇ ਖ਼ੁਸ਼ੀਆਂ-ਖੇੜੇ ਦੀ ਸੌਗ਼ਾਤ ਲੈ ਕੇ ਆਵੇ… ਤੰਦਰੁਸਤੀਆਂ ਬਣੀਆਂ ਰਹਿਣ..”

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article