ਪੰਜਾਬ ਵਿੱਚ ਸਕੂਲ 30 ਅਗਸਤ ਤੱਕ ਬੰਦ ਰਹਿਣਗੇ। ਸਰਕਾਰ ਨੇ ਮੀਂਹ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ।
ਉਨ੍ਹਾਂ ਲਿਖਿਆ – ਪਿਛਲੇ ਕੁਝ ਦਿਨਾਂ ਤੋਂ ਭਾਰੀ ਮੀਂਹ ਪੈ ਰਿਹਾ ਹੈ ਅਤੇ ਮੌਸਮ ਵਿਭਾਗ ਕੁਝ ਹੋਰ ਦਿਨਾਂ ਤੱਕ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕਰ ਰਿਹਾ ਹੈ। ਇਸ ਦੇ ਮੱਦੇਨਜ਼ਰ, ਸੂਬੇ ਦੇ ਸਾਰੇ ਪ੍ਰਾਇਮਰੀ, ਸੈਕੰਡਰੀ, ਸੀਨੀਅਰ ਸੈਕੰਡਰੀ ਸਰਕਾਰੀ ਅਤੇ ਪ੍ਰਾਈਵੇਟ ਸਕੂਲ 27 ਅਗਸਤ ਤੋਂ 30 ਅਗਸਤ ਤੱਕ ਬੰਦ ਰਹਿਣਗੇ।