Sunday, December 14, 2025
spot_img

CM ਮਾਨ ਨੇ ਸੰਗਰੂਰ ਦੇ ਪਿੰਡ ਮੰਗਵਾਲ ‘ਚ ਪਾਈ ਵੋਟ

Must read

ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਦੇ ਪਿੰਡ ਮੰਗਵਾਲ ਵਿੱਚ ਵੋਟ ਪਾਈ ਹੈ। ਦੁਪਹਿਰ ਕਰੀਬ 1 ਵਜੇ ਆਪਣੀ ਵੋਟ ਭੁਗਤਾਈ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਸਾਂਝੀ ਕਰਕੇ ਜਾਣਕਾਰੀ ਦਿੱਤੀ ਸੀ। ਉਨ੍ਹਾਂ ਨੇ ਲਿਖਿਆ, “ਤੁਸੀਂ ਵੀ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰੋ..ਪਿੰਡਾਂ ਦੀ ਤਰੱਕੀ ਜ਼ਿੰਦਾਬਾਦ..।”

ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਵੋਟਿੰਗ ਜਾਰੀ ਹੈ। ਵੋਟਿੰਗ ਸ਼ਾਮ 4 ਵਜੇ ਤੱਕ ਜਾਰੀ ਰਹੇਗੀ। ਚੋਣਾਂ EVM ਮਸ਼ੀਨਾਂ ਦੀ ਬਜਾਏ ਬੈਲਟ ਪੇਪਰਾਂ ਨਾਲ ਕਰਵਾਈਆਂ ਜਾ ਰਹੀਆਂ ਹਨ। ਸੂਬੇ ਭਰ ‘ਚ 347 ਜ਼ਿਲ੍ਹਾ ਪ੍ਰੀਸ਼ਦਾਂ ਅਤੇ 2,838 ਬਲਾਕ ਸੰਮਤੀਆਂ ਲਈ ਉਮੀਦਵਾਰ ਚੁਣੇ ਜਾ ਰਹੇ ਹਨ। ਸੂਬੇ ਦੇ 23 ਜ਼ਿਲ੍ਹਿਆਂ ਵਿੱਚ ਕੁੱਲ 9,775 ਉਮੀਦਵਾਰ ਚੋਣ ਲੜ ਰਹੇ ਹਨ। ਚੋਣ ਨਤੀਜੇ 17 ਦਸੰਬਰ ਨੂੰ ਐਲਾਨੇ ਜਾਣਗੇ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article