ਮੁੱਖ ਮੰਤਰੀ ਭਗਵੰਤ ਮਾਨ ਨੂੰ ਕੱਲ੍ਹ ਵੀਰਵਾਰ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਸੀਐੱਮ ਪਿਛਲੇ 6 ਦਿਨਾਂ ਤੋਂ ਹਸਪਤਾਲ ਵਿੱਚ ਦਾਖਲ ਸਨ। ਅੱਜ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਆਏ ਹੜ੍ਹਾਂ ਵਾਲੇ ਇਲਾਕਿਆਂ ‘ਤੇ ਚੱਲ ਰਹੇ ਰਾਹਤ ਕਾਰਜਾਂ ਬਾਰੇ ਅਧਿਕਾਰੀਆਂ ਨਾਲ ਗੱਲਬਾਤ ਕਰਨਗੇ। ਕੱਲ੍ਹ ਹਸਪਤਾਲ ਤੋਂ ਛੁਟੀ ਮਿਲਣ ਦੇ ਬਾਅਦ ਮੁੱਖ ਮੰਤਰੀ ਨੇ ਘਰ ਪਹੁੰਚਦੇ ਹੀ ਅਧਿਕਾਰੀਆਂ ਤੋਂ ਰਾਹਤ ਕਾਰਜਾਂ ਬਾਰੇ ਜਾਣਕਾਰੀ ਲਈ ਅਤੇ ਅੱਜ ਯਾਨੀ 12 ਸਤੰਬਰ ਨੂੰ ਸਵੇਰੇ 11 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਸਾਰੇ ਵਿਭਾਗਾਂ ਦੇ ਸਕੱਤਰਾਂ ਅਤੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਉੱਚ ਪੱਧਰੀ ਮੀਟਿੰਗ ਲਈ ਕਿਹਾ।
ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ 5 ਸਤੰਬਰ ਦੀ ਸ਼ਾਮ ਨੂੰ ਦਿਲ ਦੀ ਧੜਕਣ ਹੌਲੀ ਹੋਣ ਕਾਰਨ ਅਤੇ ਕਮਜ਼ੋਰੀ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਲਿਆਂਦਾ ਗਿਆ ਸੀ। ਜਿਸ ਤੋਂ ਬਾਅਦ ਡਾਕਟਰਾਂ ਨੇ ਉਨ੍ਹਾਂ ਨੂੰ ਆਪਣੀ ਨਿਗਰਾਨੀ ਹੇਠ ਰੱਖਣ ਲਈ ਕਿਹਾ ਸੀ।