ਪੰਜਾਬ ਦੇ ਸੀਨੀਅਰ ਪੱਤਰਕਾਰ ਸਰਬਜੀਤ ਸਿੰਘ ਪੰਧੇਰ ਦਾ ਕੈਂਸਰ ਦੀ ਲੰਮੀ ਬਿਮਾਰੀ ਤੋਂ ਬਾਅਦ ਇਸ ਫਾਨੀ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਗਏ ਹਨ। ਉਹਨਾਂ ਦਾ ਇਸ ਨਾ ਮੁਰਾਦ ਬਿਮਾਰੀ ਕਰ ਕੇ ਕਾਫ਼ੀ ਲੰਮੇ ਸਮੇਂ ਤੋਂ ਇਲਾਜ ਚੱਲ ਰਿਹਾ ਸੀ। ਉਹ ਲੰਬੇ ਸਮੇਂ ਤੋਂ ਅੰਗਰੇਜ਼ੀ ਪੱਤਰਕਾਰੀ ਨਾਲ ਜੁੜੇ ਰਹੇ ਤੇ ਉਨ੍ਹਾਂ ਨੂੰ ਫੋਟੋਗ੍ਰਾਫੀ ਦਾ ਵੀ ਸ਼ੌਂਕ ਸੀ। ਸਰਬਜੀਤ ਪੰਧੇਰ ਦੀ ਮੌਤ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਦਿਆਂ CM ਭਗਵੰਤ ਮਾਨ ਨੇ ਲਿਖਿਆ, “ਬੇਹੱਦ ਸੁਲਝੇ ਤੇ ਸੂਝਵਾਨ ਸੀਨੀਅਰ ਪੱਤਰਕਾਰ ਸਰਬਜੀਤ ਪੰਧੇਰ ਜੀ ਦੀ ਲੰਬੀ ਬੀਮਾਰੀ ਤੋਂ ਬਾਅਦ ਹੋਏ ਅਕਾਲ ਚਲਾਣੇ ਦੀ ਦੁਖਦ ਖ਼ਬਰ ਮਿਲੀ…ਪਰਮਾਤਮਾ ਨੇਕ ਰੂਹ ਨੂੰ ਚਰਨੀਂ ਲਾਉਣ ਤੇ ਪਰਿਵਾਰ ਨੂੰ ਹੌਸਲੇ-ਹਿੰਮਤ ਦਾ ਬਲ਼ ਬਖ਼ਸ਼ਣ…
ਬੇਅੰਤ ਗਿਆਨ ਅਤੇ ਵਿਚਾਰਾਂ ਲਈ ਜਾਣੇ ਜਾਂਦੇ ਪੰਧੇਰ ਜੀ ਦੀ ਘਾਟ ਸਦਾ ਪੱਤਰਕਾਰੀ ਖੇਤਰ ਨੂੰ ਮਹਿਸੂਸ ਹੁੰਦੀ ਰਹੇਗੀ…”