ਸ਼੍ਰੀਨਗਰ ਦੇ ਅਨੰਤ ਨਾਗ ਵਿਖੇ ਤਾਇਨਾਤ ਅੰਮ੍ਰਿਤਸਰ ਦੇ ਰਮਦਾਸ ਨਾਲ ਸਬੰਧਿਤ ਭਾਰਤੀ ਫੌਜ ਦੇ ਜਵਾਨ ਪ੍ਰਗਟ ਸਿੰਘ ਦੀ ਡਿਊਟੀ ਦੌਰਾਨ ਸ਼ਹੀਦ ਹੋ ਗਿਆ। ਦੱਸ ਦੇਈਏ ਕਿ ਪ੍ਰਗਟ ਸਿੰਘ ਦਾ ਜਨਮ 28 ਅਕਤੂਬਰ 1994 ਨੂੰ ਹੋਇਆ ਸੀ ਅਤੇ ਉਹ 23 ਦਸੰਬਰ 2015 ਨੂੰ ਭਾਰਤੀ ਫੌਜ ਵਿੱਚ ਭਰਤੀ ਹੋਇਆ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਫੌਜੀ ਜਵਾਨ ਦੀ ਸ਼ਹੀਦੀ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ।
CM ਮਾਨ ਨੇ ਟਵੀਟ ਕਰਦਿਆਂ ਲਿਖਿਆ, “ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪਿੰਡ ਰਮਦਾਸ ਦੇ ਰਹਿਣ ਵਾਲੇ ਭਾਰਤੀ ਫੌਜ ਦੇ ਨਾਇਬ ਸੂਬੇਦਾਰ ਪ੍ਰਗਟ ਸਿੰਘ ਦੇ ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿਚ ਡਿਊਟੀ ਦੌਰਾਨ ਸ਼ਹੀਦ ਹੋਣ ਦੀ ਦੁਖਦਾਈ ਖਬਰ ਮਿਲੀ। ਸ਼ਹੀਦ ਜਵਾਨ ਦੇ ਦੇਸ਼ ਖ਼ਾਤਿਰ ਹੌਸਲੇ ਤੇ ਜਜ਼ਬੇ ਨੂੰ ਦਿਲੋਂ ਸਲਾਮ ਕਰਦੇ ਹਾਂ। ਨਾਲ ਹੀ ਪਰਿਵਾਰ ਨਾਲ ਸਾਡੀ ਦਿਲੋਂ ਹਮਦਰਦੀ। ਔਖੇ ਸਮੇਂ ਪੰਜਾਬ ਸਰਕਾਰ ਪਰਿਵਾਰ ਦੇ ਨਾਲ ਹੈ। ਹਰ ਸੰਭਵ ਸਹਾਇਤਾ ਦਿੱਤੀ ਜਾਵੇਗੀ।”





