ਮੁੱਖ ਮੰਤਰੀ ਭਗਵੰਤ ਮਾਨ ਦੇ ਮੀਡੀਆ ਸਲਾਹਕਾਰ ਬਲਤੇਜ ਪੰਨੂ ਦੀ ਕਾਰ ਨੂੰ ਸੋਮਵਾਰ ਸਵੇਰ ਟਰੱਕ ਨੇ ਟੱਕਰ ਮਾਰ ਦਿੱਤੀ ਜਿਸ ਕਾਰਨ ਉਨ੍ਹਾਂ ਦੀ ਕਾਰ ਕਾਫ਼ੀ ਨੁਕਸਾਨੀ ਗਈ ਹੈ। ਦੱਸ ਦਈਏ ਕਿ ਬਲਤੇਜ ਪੰਨੂ ਇਸ ਸੜਕ ਹਾਦਸੇ ਵਿੱਚ ਵਾਲ-ਵਾਲ ਬਚ ਗਏ।
ਮਿਲੀ ਜਾਣਕਾਰੀ ਮੁਤਾਬਿਕ ਬਲਤੇਜ ਪੰਨੂ ਆਪਣੀ ਕਾਰ ਖੁਦ ਚਲਾ ਕੇ ਮੈਣ ਰੋਡ ਤੋਂ ਪਟਿਆਲਾ ਸਥਿਤ ਘਰ ਵੱਲ ਜਾ ਰਿਹਾ ਸੀ। ਇਸੇ ਦੌਰਾਨ ਹੀ ਸਾਹਮਣੇ ਤੋਂ ਆ ਰਹੇ ਇੱਕ ਟਰੱਕ ਨੇ ਟੱਕਰ ਮਾਰ ਦਿੱਤੀ। ਜਿਸ ਕਾਰਨ ਗੱਡੀ ਦੇ ਡਰਾਈਵਰ ਵਾਲਾ ਹਿੱਸਾ ਕਾਫ਼ੀ ਨੁਕਸਾਨਿਆ ਗਿਆ ਹੈ।