ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਆਨੰਦਪੁਰ ਸਾਹਿਬ ਪਹੁੰਚੇ। ਉਨ੍ਹਾਂ ਪਹਿਲਾਂ ਭਾਈ ਜੈਤਾ ਜੀ ਅਜਾਇਬ ਘਰ ਦਾ ਉਦਘਾਟਨ ਕੀਤਾ ਅਤੇ ਅਜਾਇਬ ਘਰ ਦਾ ਨਿਰੀਖਣ ਕੀਤਾ। ਅਜਾਇਬ ਘਰ ਦਾ ਨਿਰੀਖਣ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ।
ਸੀਐੱਮ ਮਾਨ ਸੋਸ਼ਲ ਮੀਡੀਆ ‘ਤੇ ਤਸਵੀਰਾਂ ਸਾਂਝੀਆਂ ਕਰਦਿਆਂ ਲਿਖਿਆ, “ਅੱਜ ਇਤਿਹਾਸਕ ਧਰਤੀ ਸ੍ਰੀ ਅਨੰਦਪੁਰ ਸਾਹਿਬ ਵਿਖੇ ‘ਰੰਘਰੇਟੇ ਗੁਰੂ ਕੇ ਬੇਟੇ’ ਨਾਲ ਨਿਵਾਜੇ ਭਾਈ ਜੈਤਾ ਜੀ ਦੇ ਜੀਵਨ ਨੂੰ ਸਮਰਪਿਤ ‘ਭਾਈ ਜੈਤਾ ਜੀ ਅਜਾਇਬ ਘਰ’ ਦਾ ਉਦਘਾਟਨ ਕੀਤਾ। ਗੁਰੂ ਸਾਹਿਬ ਜੀ ਦਾ ਬਹੁਤ-ਬਹੁਤ ਧੰਨਵਾਦ ਜੋ ਇਹ ਸੇਵਾ ਮੇਰੇ ਹਿੱਸੇ ਆਈ ਹੈ। ਇਹ ਅਜਾਇਬ ਘਰ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਵਡਮੁੱਲਾ ਖ਼ਜ਼ਾਨਾ ਹੋਵੇਗਾ, ਜੋ ਉਹਨਾਂ ਨੂੰ ਸਿੱਖ ਇਤਿਹਾਸ ਨਾਲ ਜੋੜਨ ਲਈ ਅਹਿਮ ਰੋਲ ਅਦਾ ਕਰੇਗਾ।”
ਮੁੱਖ ਮੰਤਰੀ ਭਗਵੰਤ ਮਾਨ ਖ਼ਾਲਸੇ ਦੀ ਪਵਿੱਤਰ ਧਰਤੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੁਰੂ ਚਰਨਾਂ ‘ਚ ਮੱਥਾ ਟੇਕਿਆ।
ਪੰਜਾਬ ਤੇ ਪੰਜਾਬੀਆਂ ਸਮੇਤ ਸਿੱਖ ਸੰਗਤ ਦੀ ਚੜ੍ਹਦੀਕਲਾ ਅਤੇ ਸੁੱਖ ਸ਼ਾਂਤੀ ਲਈ ਅਰਦਾਸ ਬੇਨਤੀਆਂ ਕੀਤੀਆਂ।
ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਜੋ ਭਾਈਚਾਰਾ ਆਪਣੀ ਵਿਰਾਸਤ ਅਤੇ ਵਿਰਾਸਤ ਨੂੰ ਯਾਦ ਰੱਖਦਾ ਹੈ, ਉਹ ਬਚਦਾ ਹੈ। ਉਨ੍ਹਾਂ ਭਾਈ ਜੈਤਾ ਜੀ ਦੇ ਸੰਘਰਸ਼ ਬਾਰੇ ਵਿਸਥਾਰ ਵਿੱਚ ਗੱਲ ਕੀਤੀ। ਉਨ੍ਹਾਂ ਕਿਹਾ ਕਿ ਹੈਰੀਟੇਜ ਸਟਰੀਟ ਵਿੱਚ ਖਾਲਸੇ ਨਾਲ ਸਬੰਧਤ ਜਾਣਕਾਰੀ ਹੈ।