ਮੁੱਖ ਮੰਤਰੀ ਭਗਵੰਤ ਮਾਨ ਦੀ ਅੱਜ ਵਿਆਹ ਦੀ ਵਰ੍ਹੇਗੰਢ ਹੈ। ਇਸ ਖਾਸ ਮੌਕੇ ‘ਤੇ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਡਾ. ਗੁਰਪ੍ਰੀਤ ਕੌਰ ਨੇ ਐਕਸ ‘ਤੇ ਪੋਸਟ ਕਰਕੇ ਲਿਖਿਆ, “ਵਿਆਹ ਦੀ ਵਰ੍ਹੇਗੰਢ ਮੁਬਾਰਕ ਮੇਰੇ ਹਮਸਫਰ.. ਖੁਸ਼ੀਆਂ ਖੇਰੇ ਬਣੇ ਰਹਿਣ… ਅਰਦਾਸ ਕਰਦੀਹਾਂ ਹਮੇਸ਼ਾ ਚੜ੍ਹਦੀਕਲਾ ‘ਚ ਰਹੋ… ਅੱਜ ਦਾ ਦਿਨ ਸਾਡੀ ਜ਼ਿੰਦਗੀ ਦਾ ਖਾਸ ਦਿਨ…ਵਰ੍ਹੇਗੰਢ ਮੁਬਾਰਕ, ਮਾਨ ਸਾਹਿਬ।”
ਦੱਸ ਦੇਈਏ ਕਿ ਸਾਲ 2022 ਵਿੱਚ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ। ਭਗਵੰਤ ਮਾਨ ਪੰਜਾਬ ਦੇ ਮੁੱਖ ਮੰਤਰੀ ਬਣੇ। ਇਸ ਤੋਂ ਬਾਅਦ ਉਨ੍ਹਾਂ ਨੇ 7 ਜੁਲਾਈ, 2022 ਨੂੰ ਵਿਆਹ ਕਰਵਾਇਆ।