ਲੁਧਿਆਣਾ, 17 ਮਈ 2025: ਕਮਿਸ਼ਨਰੇਟ ਪੁਲਿਸ ਲੁਧਿਆਣਾ ਨੇ ਲੁਧਿਆਣਾ ਭਰ ਵਿੱਚ 08 ਨੋ-ਟੌਲਰੈਂਸ ਜ਼ੋਨ (ਸੜਕਾਂ) ਸਥਾਪਤ ਕੀਤੇ ਹਨ। ਇਨ੍ਹਾਂ ਜ਼ੋਨਾਂ ਵਿੱਚ ਟ੍ਰੈਫਿਕ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਅਤੇ ਸਾਮਾਨ ਸੜਕ ‘ਤੇ ਰੱਖਣ ਵਾਲੇ ਦੁਕਾਨਦਾਰਾਂ ਨੂੰ ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋਂ ਨਿਯਮਾਂ ਦੀ ਪਾਲਣਾ ਕਰਨ ਲਈ ਜਾਗਰੂਕ ਕੀਤਾ ਗਿਆ ਸੀ। ਵਾਰ-ਵਾਰ ਜਾਗਰੂਕਤਾ ਮੁਹਿੰਮਾਂ ਦੇ ਬਾਵਜੂਦ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਦੁਕਾਨਦਾਰਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ।