ਕਿਸਾਨ ਅੰਦੋਲਨ ਵਿੱਚ ਖਨੌਰੀ ਬਾਰਡਰ ‘ਤੇ 21 ਫਰਵਰੀ ਨੂੰ ਹਰਿਆਣਾ ਪੁਲਿਸ ਵੱਲੋਂ ਗੋਲੀ ਲੱਗਣ ਕਾਰਨ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਤੋਂ ਬਾਅਦ ਜਿਥੇ ਕਿਸਾਨਾਂ ਵਿੱਚ ਰੋਸ ਹੈ ਉਥੇ ਹੀ ਪੰਜਾਬ ਸਰਕਾਰ ਵੀ ਇਸ ਪ੍ਰਤੀ ਗੰਭੀਰ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ੁਭਕਰਨ ਸਿੰਘ ਦੀ ਮੌਤ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਪੰਜਾਬ ਸਰਕਾਰ ਦ੍ਰਿੜ੍ਹ ਹੈ। ਇਸ ਨੌਜਵਾਨ ਦੀ ਮੌਤ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਘਿਨੋਉਣੇ ਜੁਰਮ ਲਈ ਜ਼ਿੰਮੇਵਾਰ ਵਿਅਕਤੀ ਕਿਸੇ ਵੀ ਤਰ੍ਹਾਂ ਦੀ ਨਰਮੀ ਦੇ ਹੱਕਦਾਰ ਨਹੀਂ ਅਤੇ ਉਨ੍ਹਾਂ ਨੂੰ ਆਪਣੇ ਗੁਨਾਹ ਦੀ ਢੁਕਵੀਂ ਸਜ਼ਾ ਮਿਲੇਗੀ।
ਭਗਵੰਤ ਮਾਨ ਨੇ ਕਿਹਾ ਕਿ ਸ਼ੁਭਕਰਨ ਨੂੰ ‘ਨਫ਼ਰਤ ਨਾਲ ਚਲਾਈ ਗਈ ਗੋਲੀ’ ਦਾ ਸ਼ਿਕਾਰ ਬਣਾਇਆ ਗਿਆ ਹੈ, ਇਸ ਘਿਨਾਉਣੇ ਅਪਰਾਧ ਲਈ ਜ਼ਿੰਮੇਵਾਰ ਵਿਅਕਤੀ ਨਾਲ ਕੋਈ ਨਰਮੀ ਨਹੀਂ ਵਰਤੀ ਜਾਵੇਗੀ ਅਤੇ ਉਸ ਨੂੰ ਜੁਰਮ ਮੁਤਾਬਕ ਸਜ਼ਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਾਂਚ ਤੋਂ ਬਾਅਦ ਇਸ ਨੌਜਵਾਨ ਦੀ ਮੌਤ ਲਈ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਸਖਤ ਸਜ਼ਾ ਦੇਣਾ ਵੀ ਯਕੀਨੀ ਬਣਾਇਆ ਜਾਵੇਗਾ।