Monday, May 12, 2025
spot_img

ਡੀ.ਬੀ.ਈ.ਈ. ਵੱਲੋਂ ਪਲੇਸਮੈਂਟ ਕੈਂਪ ਦਾ ਆਯੋਜਨ ਭਲਕੇ 13 ਮਈ ਨੂੰ ਹੋਵੇਗਾ

Must read

ਲੁਧਿਆਣਾ, 12 ਮਈ – ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਲੁਧਿਆਣਾ ਵੱਲੋਂ ਭਲਕੇ 13 ਮਈ, 2025 (ਮੰਗਲਵਾਰ) ਨੂੰ ਸਥਾਨਕ ਦਫ਼ਤਰ ਪ੍ਰਤਾਪ ਚੌਂਕ, ਸਾਹਮਣੇ ਸੰਗੀਤ ਸਿਨੇਮਾ ਲੁਧਿਆਣਾ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ, ਜਿਸਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ।

ਡੀ.ਬੀ.ਈ.ਈ. ਲੁਧਿਆਣਾ ਦੇ ਡਿਪਟੀ ਡਾਇਰੈਕਟਰ ਰੁਪਿੰਦਰ ਕੌਰ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਉਪਰਾਲਾ ਲਗਾਤਾਰ ਕੀਤਾ ਜਾ ਰਿਹਾ ਹੈ ਜਿਸਦੇ ਤਹਿਤ ਇਹ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਲੁਧਿਆਣਾ ਦੀਆਂ ਪ੍ਰਸਿੱਧ ਕੰਪਨੀਆਂ ਭਾਗ ਲੈ ਰਹੀਆਂ ਹਨ ਜਿਨ੍ਹਾਂ ਵਿੱਚ ਵੋਡਾਫੋਨ ਆਈਡਿਆ ਲਿਮਟਿਡ, ਟਾਟਾ ਕਰੋਮਾ, ਫਲਿੱਪਕਾਰਟ ਹੋਲਸੇਲ ਆਦਿ ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਦੋਨੋ ਭਾਗ ਲੈ ਸਕਦੇ ਹਨ ਜਿਨ੍ਹਾਂ ਦੀ ਉਮਰ 18 ਤੋਂ 35 ਸਾਲ ਹੋਵੇ ਅਤੇ ਘੱਟ ਤੋਂ ਘੱਟ ਯੋਗਤਾ 10ਵੀ, 12ਵੀਂ, ਆਈ.ਟੀ.ਆਈ, ਗ੍ਰੈਜੂਏਸ਼ਨ (ਇਸਦੇ ਬਰਾਬਰ ਹੋਰ), ਪੋਸਟ ਗ੍ਰੈਜੂਏਸ਼ਨ (ਇਸਦੇ ਬਰਾਬਰ ਹੋਰ) ਪਾਸ ਕੀਤਾ ਹੋਵੇ।

ਡੀ.ਬੀ.ਈ.ਈ. ਲੁਧਿਆਣਾ ਦੇ ਡਿਪਟੀ ਡਾਇਰੈਕਟਰ ਵੱਲੋਂ ਉਮੀਦਵਾਰਾਂ ਨੂੰ ਅਪੀਲ ਕੀਤੀ ਗਈ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ ਅਤੇ ਇਸ ਇੰਟਰਵਿਊ ਲਈ ਆਪਣਾ ਬਾਇਓ ਡਾਟਾ (ਤਿੰਨ ਕਾਪੀਆਂ) ਨਾਲ ਲੈ ਕੇ ਆਉਣਾ ਲਾਜ਼ਮੀ ਹੈ। ਜੇਕਰ ਉਮੀਦਵਾਰ ਆਪਣਾ ਨਾਮ ਮੈਨੂਅਲ ਰਜਿਸਟਰ ਅਤੇ ਐਨ.ਸੀ.ਐਸ. ਪੋਰਟਲ ‘ਤੇ ਆਨਲਾਇਨ ਕਰਵਾਉਣਾ ਚਾਹੁੰਦੇ ਹਨ ਤਾਂ ਵਿਦਿਅਕ ਯੋਗਤਾ ਦੇ ਸਾਰੇ ਅਸਲ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ ਇਹਨਾਂ ਦੀਆਂ ਫੋਟੋ ਕਾਪੀਆਂ ਨਾਲ ਲਿਆਉਣ। ਵਧੇਰੇ ਜਾਣਕਾਰੀ ਲਈ ਇਸ ਦਫਤਰ ਦੇ ਹੈਲਪਲਾਈਨ ਨੰ: 77400-01682 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article