ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅੱਜ ਨਾਭਾ ਜੇਲ੍ਹ ਪਹੁੰਚੇ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ। ਦੱਸ ਦਈਏ ਕਿ ਬਿਕਰਮ ਮਜੀਠੀਆ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਜੂਨ ਮਹੀਨੇ ‘ਚ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਮੁਲਾਕਾਤ ਦੌਰਾਨ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਬਿਕਰਮ ਮਜੀਠੀਏ ਨਾਲ ਲਗਭਗ 35 ਮਿੰਟ ਗੱਲਬਾਤ ਹੋਈ। ਪਰ ਅਜੇ ਮੁਲਾਕਾਤ ਦਾ ਕਾਰਨ ਸਪੱਸ਼ਟ ਨਹੀਂ ਹੈ।
ਬਾਬਾ ਗੁਰਿੰਦਰ ਸਿੰਘ ਢਿੱਲੋਂ ਸਖ਼ਤ ਸੁਰੱਖਿਆ ਹੇਠ ਆਪਣੀ ਕਾਰ ਵਿੱਚ ਜੇਲ੍ਹ ਪਹੁੰਚੇ। ਡੇਰਾ ਬਿਆਸ ਮੁਖੀ ਨੂੰ ਮਿਲਣ ਲਈ ਬਹੁਤ ਸਾਰੀਆਂ ਸੰਗਤਾਂ ਵੀ ਪਹੁੰਚੀਆਂ ਸਨ।