ਭਾਰਤ ਸਰਕਾਰ ਵੱਲੋਂ ਆਈ.ਪੀ.ਐੱਸ ਅਧਿਕਾਰੀ ਸੁਰਿੰਦਰ ਸਿੰਘ ਯਾਦਵ ਨੂੰ ਵੱਡੀ ਜਿੰਮੇਵਾਰੀ ਸੌਂਪੀ ਗਈ ਹੈ। ਇਸ ਸਬੰਧੀ ਕੇਂਦਰ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਗ੍ਰਹਿ ਮੰਤਰਾਲੇ ਦੇ ਪੁਲਿਸ ਵਿਭਾਗ ਵੱਲੋਂ ਜਾਰੀ ਹੁਕਮ ਮੁਤਾਬਕ ਸੁਰਿੰਦਰ ਸਿੰਘ ਯਾਦਵ ਨੂੰ ਸੀਮਾ ਸੁਰੱਖਿਆ ਬਲ (BSF) ਵਿਚ ਡੀਆਈਜੀ ਦੇ ਅਹੁਦੇ ‘ਤੇ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਹ ਨਿਯੁਕਤੀ ਡੈਪੂਟੇਸ਼ਨ ਦੇ ਆਧਾਰ ‘ਤੇ ਕੀਤੀ ਗਈ ਹੈ।
ਦੂਜੇ ਪਾਸੇ ਚੰਡੀਗੜ੍ਹ ਡੀਜੀਪੀ ਦੇ ਅਹੁਦੇ ਦਾ ਚਾਰਜ ਆਈਪੀਐੱਸ ਅਧਿਕਾਰੀ ਰਾਜਕੁਮਾਰ ਸਿੰਘ ਨੂੰ ਸੌਂਪਿਆ ਗਿਆ ਹੈ ਜਦੋਂ ਤੱਕ ਕਿ ਨਵੇਂ ਹੁਕਮ ਨਹੀਂ ਦਿੱਤੇ ਜਾਂਦੇ। ਮੰਤਰਾਲੇ ਨੇ ਇਹ ਵੀ ਕਿਹਾ ਹੈ ਕਿ ਸੁਰਿੰਦਰ ਸਿੰਘ ਯਾਦਵ ਨੂੰ ਉਨ੍ਹਾਂ ਦੀ ਨਵੀਂ ਜ਼ਿੰਮੇਵਾਰੀ ਸੰਭਾਲਣ ਲਈ ਜਲਦ ਰਾਹਤ ਦਿੱਤੀ ਜਾਵੇ।