ਪੰਜਾਬ ਪੁਲਿਸ ਦੇ ਰੋਪੜ ਰੇਂਜ ਦੇ DIG ਹਰਚਰਨ ਸਿੰਘ ਭੁੱਲਰ ਨੂੰ ਅੱਜ ਚੰਡੀਗੜ੍ਹ ਸਥਿਤ ਸੀਬੀਆਈ ਕੋਰਟ ਵਿਚ ਪੇਸ਼ ਕੀਤਾ ਜਾਵੇਗਾ। ਸੀਬੀਆਈ ਅੱਜ ਰਿਮਾਂਡ ਮੰਗੇਗੀ। ਜ਼ਿਕਰਯੋਗ ਹੈ ਕਿ ਸੀਬੀਆਈ ਨੇ ਬੀਤੀ ਕੱਲ੍ਹ ਦੁਪਹਿਰ ਨੂੰ DIG ਹਰਚਰਨ ਸਿੰਘ ਭੁੱਲਰ ਨੂੰ ਰਿਸ਼ਵਤ ਕੇਸ ‘ਚ ਗ੍ਰਿਫਤਾਰ ਕੀਤਾ ਸੀ।
ਅੱਜ ਸਵੇਰੇ ਸੀਬੀਆਈ ਨੇ DIG ਹਰਚਰਨ ਸਿੰਘ ਭੁੱਲਰ ਦਾ ਮੈਡੀਕਲ ਕਰਾਇਆ। DIG ਨੇ ਵਿਚੌਲੀਏ ਜ਼ਰੀਏ ਫਤਿਹਗੜ੍ਹ ਸਾਹਿਬ ਵਿਚ ਮੰਡੀ ਗੋਬਿੰਦਗੜ੍ਹ ਦੇ ਸਕਰੈਪ ਕਾਰੋਬਾਰੀ ਤੋਂ 8 ਲੱਖ ਦੀ ਰਿਸ਼ਵਤ ਮੰਗੀ ਸੀ। ਰਿਸ਼ਵਤ ਨਾ ਦੇਣ ‘ਤੇ ਉਸ ਦੇ 2 ਸਾਲ ਪਹਿਲਾਂ ਸਰਹਿੰਦ ‘ਚ ਦਰਜ ਪੁਰਾਣੇ ਕੇਸ ਵਿਚ ਚਾਰਜਸ਼ੀਟ ਪੇਸ਼ ਕਰਨ ‘ਤੇ ਨਵੇਂ ਫਰਜੀ ਕੇਸ ਦਰਜ ਕਰਨ ਦੀ ਧਮਕੀ ਦਿੱਤੀ ਗਈ। ਕਾਰੋਬਾਰੀ ਨੇ ਇਸ ਦੀ ਸ਼ਿਕਾਇਤ ਸੀਬੀਆਈ ਨੂੰ ਕਰ ਦਿੱਤੀ। ਸੀਬੀਆਈ ਨੇ ਜਾਂਚ ਦੇ ਬਾਅਦ ਟ੍ਰੈਪ ਲਗਾ ਕੇ ਡੀਆਈਜੀ ਨੂੰ ਗ੍ਰਿਫਤਾਰ ਕਰ ਲਿਆ।