ਪੰਜਾਬੀ ਸੁਪਰਸਟਾਰ ਦਿਲਜੀਤ ਦੋਸਾਂਝ ਆਪਣੇ ਮਿਊਜ਼ਿਕਲ ਟੂਰ ‘ਦਿਲ-ਲੁਮੀਨਾਟੀ’ ਨੂੰ ਲੈ ਕੇ ਸੁਰਖੀਆਂ ‘ਚ ਹਨ। ਉਹ ਦੇਸ਼ ਦੇ ਚੋਣਵੇਂ ਸ਼ਹਿਰਾਂ ਵਿੱਚ ਲਾਈਵ ਸ਼ੋਅ ਰਾਹੀਂ ਪ੍ਰਸ਼ੰਸਕਾਂ ਦਾ ਮਨੋਰੰਜਨ ਕਰ ਰਹੇ ਹਨ। ਹਾਲ ਹੀ ਦੇ ਵਿੱਚ ਦਿਲਜੀਤ ਨੇ 14 ਦਸੰਬਰ ਨੂੰ ਚੰਡੀਗੜ੍ਹ ‘ਚ ਕਸੰਰਟ ਕੀਤਾ, ਜਿਸ ਵਿੱਚ ਦਰਸ਼ਕਾ ਦੀ ਭਾਰੀ ਇੱਕਠ ਦੇਖਣ ਨੂੰ ਮਿਲਿਆ।
ਦਿਲਜੀਤ ਦੋਸਾਂਝ 31 ਦਸੰਬਰ ਨੂੰ ਲੁਧਿਆਣਾ ‘ਚ ਪਰਫਾਰਮ ਕਰਨ ਦੀ ਕਾਫ਼ੀ ਚਰਚਾ ਹੋ ਰਹੀ ਹੈ। ਪਰ ਇਸ ਬਾਰੇ ਦਿਲਜੀਤ ਦੋਸਾਂਝ ਜਾਂ ਉਨ੍ਹਾਂ ਦੀ ਟੀਮ ਨੇ ਕੋਈ ਜਾਣਕਾਰੀ ਨਹੀਂ ਦਿੱਤੀ। ਦੱਸ ਦੇਈਏ ਕਿ ਦਿਲਜੀਤ ਦੋਸਾਂਝ ਦਾ ਚੰਡੀਗੜ੍ਹ ਤੋਂ ਬਾਅਦ ਹੁਣ ਅਗਲਾ ਕੰਸਰਟ 19 ਦਸੰਬਰ ਨੂੰ ਮੁੰਬਈ ਵਿੱਚ ਹੋਣਾ ਹੈ। ਉਹ 29 ਦਸੰਬਰ ਨੂੰ ਗੁਹਾਟੀ ਵਿੱਚ ਕੰਸਰਤ ਦੇ ਨਾਲ ਟੂਰ ਨੂੰ ਖਤਮ ਕਰਨਗੇ।