Sunday, November 24, 2024
spot_img

DSR ਤਕਨੀਕ ਨਾਲ ਪਾਣੀ ਦੀ ਬੱਚਤ ਦੇ ਨਾਲ ਨਾਲ ਮਜ਼ਦੂਰੀ ਦੀ ਲਾਗਤ ਵੀ ਘਟਦੀ : ਖੇਤੀਬਾੜੀ ਮੰਤਰੀ

Must read

ਚੰਡੀਗੜ੍ਹ, 4 ਜੁਲਾਈ: ਪੰਜਾਬ ਵਿੱਚ ਸਾਉਣੀ ਦੀ ਫਸਲ ਦੀ ਬਿਜਾਈ ਦਾ ਅੱਧਾ ਸੀਜ਼ਨ ਲੰਘ ਚੁੱਕਾ ਹੈ। ਇਸ ਦੇ ਬਾਵਜੂਦ ਪਾਣੀ ਦੀ ਵੱਡੀ ਪੱਧਰ ਉਤੇ ਬੱਚਤ ਕਰਨ ਵਾਲੀ DSR ਤਕਨੀਕ ਨਾਲ ਪਿਛਲੇ ਸਾਲ ਦੇ ਮੁਕਾਬਲੇ 15 ਫ਼ੀਸਦ ਵਾਧਾ ਦਰਜ ਕੀਤਾ ਗਿਆ ਹੈ। ਇਸ ਵਾਰ ਝੋਨੇ ਦੀ ਬਿਜਾਈ ਸ਼ੁਰੂ ਹੋ ਚੁੱਕੀ ਹੈ, ਜੋ ਕਿ ਪਿਛਲੇ ਸਾਲ ਸਮੁੱਚੇ ਸਾਉਣੀ ਸੀਜ਼ਨ ਦੌਰਾਨ 1.72 ਲੱਖ ਏਕੜ ਸੀ। ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਇਸ ਨੂੰ ਇੱਕ ਵੱਡੀ ਸਫ਼ਲਤਾ ਕਰਾਰ ਦਿੰਦਿਆਂ ਖੇਤੀਬਾੜੀ ਵਿਭਾਗ ਵੱਲੋਂ ਮਿੱਥੇ ਟੀਚੇ ਅਨੁਸਾਰ ਇਸ ਸੀਜ਼ਨ ਵਿੱਚ DSR ਤਕਨੀਕ ਅਧੀਨ 5 ਲੱਖ ਏਕੜ ਰਕਬੇ ‘ਚ ਝੋਨੇ ਦੀ ਸਿੱਧੀ ਬਿਜਾਈ ਹੋਣ ਦੀ ਆਸ ਪ੍ਰਗਟਾਈ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ DSR ਤਕਨੀਕ ਅਪਣਾਉਣ ਲਈ ਉਤਸ਼ਾਹਿਤ ਕਰਨ ਵਾਸਤੇ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ 2024-25 ਦੌਰਾਨ ਇਸ ਤਕਨੀਕ ਨੂੰ ਅਪਣਾਉਣ ਵਾਲੇ ਕਿਸਾਨਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ 50 ਕਰੋੜ ਰੁਪਏ ਰੱਖੇ ਗਏ ਹਨ।
ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸਾਲ 2023-24 ਦੌਰਾਨ DSR ਤਕਨੀਕ ਅਪਣਾਉਣ ਵਾਲੇ 17,116 ਕਿਸਾਨਾਂ ਨੂੰ 20.33 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਸੀ। ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲਾ ਪਾਣੀ ਬਚਾਉਣ ਲਈ ਕੀਤੇ ਜਾ ਰਹੇ ਯਤਨਾਂ ਦਾ ਹਿੱਸਾ ਬਣਨ ਦੀ ਅਪੀਲ ਕਰਦਿਆਂ ਸੂਬੇ ਦੇ ਹੋਰ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ।
ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨਾਂ ਨੇ ਝੋਨੇ ਦੀ ਸਿੱਧੀ ਬਿਜਾਈ ਕੀਤੀ ਹੈ, ਉਨ੍ਹਾਂ ਨੂੰ ਵਿੱਤੀ ਸਹਾਇਤਾ ਪ੍ਰਾਪਤ ਕਰਨ ਲਈ 15 ਜੁਲਾਈ, 2024 ਤੱਕ ਪੋਰਟਲ ਉਤੇ ਰਜਿਸਟਰ ਕਰਨਾ ਹੋਵੇਗਾ। ਖੇਤੀਬਾੜੀ ਮੰਤਰੀ ਨੇ ਕਿਹਾ ਕਿ DSR ਤਕਨੀਕ ਨਾ ਸਿਰਫ਼ ਪਾਣੀ ਦੀ ਸੰਭਾਲ ਵਿੱਚ ਸਹਾਈ ਹੁੰਦੀ ਹੈ, ਸਗੋਂ ਇਸ ਨਾਲ ਮਜ਼ਦੂਰੀ ਦੀ ਲਾਗਤ ਵੀ ਘਟਦੀ ਹੈ ਅਤੇ ਵਧੇਰੇ ਝਾੜ ਪ੍ਰਾਪਤ ਹੁੰਦਾ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article