ਪੰਜਾਬ ਦੇ ਸਕੂਲਾਂ ਤੇ ਕਾਲਜਾਂ ਵਿਚ ਛੁੱਟੀਆਂ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਭਾਰੀ ਮੀਂਹ ਦੇ ਚੱਲਦਿਆਂ ਪੰਜਾਬ ਦੇ ਸਕੂਲਾਂ ਤੇ ਕਾਲਜਾਂ ਵਿਚ 7 ਸਤੰਬਰ ਤੱਕ ਛੁੱਟੀਆਂ ‘ਚ ਵਾਧਾ ਕੀਤਾ ਗਿਆ ਹੈ। ਇਹ ਐਲਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਕੀਤਾ ਗਿਆ ਹੈ।
ਟਵੀਟ ਕਰਦਿਆਂ ਸਿੱਖਿਆ ਮੰਤਰੀ ਬੈਂਸ ਨੇ ਲਿਖਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਹੜ੍ਹ ਦੀ ਸਥਿਤੀ ਨੂੰ ਦੇਖਦੇ ਹੋਏ ਪੰਜਾਬ ਦੇ ਸਾਰੇ ਸਰਕਾਰੀ, ਪ੍ਰਾਈਵੇਟ, ਏਡਿਡ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ ਵਿਚ 7 ਸਤੰਬਰ ਤੱਕ ਛੁੱਟੀਆਂ ਐਲਾਨੀਆਂ ਗਈਆਂ ਹਨ। ਸਾਰਿਆਂ ਨੂੰ ਸਥਾਨਕ ਪ੍ਰਸ਼ਾਸਨ ਦੇ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਬੇਨਤੀ ਕੀਤੀ ਜਾਂਦੀ ਹੈ।