ਜ਼ਿਲ੍ਹਾ ਲੁਧਿਆਣਾ ਦੇ ਨਾਲ ਨਾਲ ਜੰਮੂ-ਕਸ਼ਮੀਰ ਅਤੇ ਉਤਰ ਪ੍ਰਦੇਸ਼ ‘ਚ 9 ਥਾਵਾਂ ‘ਤੇ ਕੀਤੀ ਛਾਪੇਮਾਰੀ
ਦਿ ਸਿਟੀ ਹੈੱਡ ਲਾਈਨਸ
ਲੁਧਿਆਣਾ, 31 ਜਨਵਰੀ: ਭਾਰਤ ਪੇਪਰਜ਼ ਲਿਮਟਿਡ ਵਲੋਂ ਬੈਂਕਾਂ ਨਾਲ ਕੀਤੀ ਧੋਖਾਧੜੀ ਦੇ ਮਾਮਲੇ ਵਿੱਚ ਈਡੀ ਨੇ ਲੁਧਿਆਣਾ ਵਿੱਚ ਛਾਪੇਮਾਰੀ ਕੀਤੀ। ਜਾਣਕਾਰੀ ਅਨੁਸਾਰ ਈਡੀ ਦੀ ਟੀਮ ਨੇ ਅੱਜ ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਦੇ ਨਾਲ ਨਾਲ ਜੰਮੂ-ਕਸ਼ਮੀਰ ਅਤੇ ਉਤਰ ਪ੍ਰਦੇਸ਼ ‘ਚ 9 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ।
ਜਾਣਕਾਰੀ ਅਨੁਸਾਰ ਭਾਰਤ ਪੇਪਰਜ਼ ਲਿਮਿਟਡ, ਸਤੰਬਰ, 2006 ਵਿੱਚ ਸ਼ਾਮਲ ਕੀਤੀ ਗਈ, ਭਾਰਤ ਬਾਕਸ ਫੈਕਟਰੀ ਇੰਡਸਟਰੀਜ਼ ਲਿਮਿਟੇਡ, ਜੰਮੂ ਅਤੇ ਲੁਧਿਆਣਾ ਵਿੱਚ ਸਥਿਤ ਇੱਕ ਪੇਪਰ ਬੋਰਡ ਪੈਕੇਜਿੰਗ ਉਦਯੋਗ ਦਾ ਇੱਕ ਸਹਿਯੋਗੀ ਹੈ। ਕੰਪਨੀ ਦੇ ਡਾਇਰੈਕਟਰਾਂ ਨੇ ਕਈ ਬੈਂਕਾਂ ਨਾਲ ਕਰੀਬ 200 ਕਰੋੜ ਰੁਪਏ ਦੀ ਧੋਖਾਧੜੀ ਕੀਤੀ ਹੈ। ਜਾਣਕਾਰੀ ਅਨੁਸਾਰ ਫਰਜ਼ੀ ਦਸਤਾਵੇਜ਼ਾਂ ਰਾਹੀਂ ਬੈਂਕਾਂ ਤੋਂ ਲਏ ਕਰਜ਼ੇ ਨੂੰ ਕੀਤੇ ਹੋਰ ਵਰਤੋਂ ਵਿੱਚ ਲਿਆਂਦਾ ਗਿਆ।ਫਿਲਹਾਲ ਇਸ ਮਾਮਲੇ ਦੀ ਜਾਂਚ ਚੱਲ ਰਹੀ ਹੈ।