ED ਵੱਲੋਂ ਅੱਜ ਪੰਜਾਬ ਤੇ ਇਸ ਦੇ ਨਾਲ ਲਗਦੇ ਇਲਾਕਿਆਂ ਵਿੱਚ ਆਯੁਸ਼ਮਾਨ ਭਾਰਤ ਯੋਜਨਾ ’ਚ ਹੋਏ ਘੁਟਾਲੇ ਨੂੰ ਲੈਕੇ 19 ਥਾਵਾਂ ’ਤੇ ਛਾਪੇਮਾਰੀ ਕੀਤੀ ਗਈ ਹੈ। ਇਹ ਛਾਪੇਮਾਰੀ ਕਈ ਵੱਡੇ ਹਸਪਤਾਲਾਂ ਵਲੋਂ ਕਈ ਜਾਅਲੀ ਕਾਰਡਾਂ ਤੇ ਮੈਡੀਕਲ ਬਿੱਲ ਬਣਾ ਕੇ ਸਰਕਾਰੀ ਖਜਾਨੇ ਨੂੰ ਭਾਰੀ ਨੁਕਸਾਨ ਪਹੁੰਚਿਆ ਗਿਆ ਹੈ। ਇਹ ਛਾਪੇਮਾਰੀ ਚੰਡੀਗੜ੍ਹ, ਪੰਜਾਬ, ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹੇ- ਕਾਂਗੜਾ, ਊਨਾ, ਸ਼ਿਮਲਾ, ਮੰਡੀ, ਕੁੱਲੂ ਦੇ ਕਈ ਹਸਪਤਾਲਾਂ ਵਿੱਚ ਕੀਤੀ ਜਾ ਰਹੀ ਹੈ।