ਮੋਗਾ ਜ਼ਿਲ੍ਹੇ ਦੇ ਬਾਘਾ ਪੁਰਾਣਾ ਵਿੱਚ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋਈ ਸੀ ਜਿਸ ਵਿੱਚ ਇੱਕ ਬਲਾਕ ਸਿੱਖਿਆ ਪ੍ਰਾਇਮਰੀ ਅਧਿਕਾਰੀ ਜਿਸ ਦਾ ਨਾਮ ਦੇਵੀ ਪ੍ਰਸਾਦ ਹੈ ਜੋ ਕਿ ਆਪਣੇ ਦਫ਼ਤਰ ਵਿੱਚ ਆਪਣੀ ਪਤਨੀ ਨਾਲ ਨੱਚਦਾ ਦਿਖਾਈ ਦੇ ਰਿਹਾ ਸੀ। ਵੀਡੀਓ ਵਾਇਰਲ ਹੋਣ ਤੋਂ ਬਾਅਦ ਮਾਮਲਾ ਸਿੱਖਿਆ ਵਿਭਾਗ ਤੱਕ ਪਹੁੰਚ ਗਿਆ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਹੁਕਮਾਂ ‘ਤੇ ਸਿੱਖਿਆ ਵਿਭਾਗ ਦੀ ਸਕੱਤਰ ਅਨਿੰਦਿਤਾ ਮਿੱਤਰਾ ਨੇ ਹੁਕਮ ਜਾਰੀ ਕੀਤੇ ਗਏ। ਸਿੱਖਿਆ ਮੰਤਰੀ ਦੇ ਹੁਕਮਾਂ ਤੋਂ ਬਾਅਦ ਦੇਵੀ ਪ੍ਰਸਾਦ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।
ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਿੱਖਿਆ ਪ੍ਰਣਾਲੀ ਵਿੱਚ ਲਾਪਰਵਾਹੀ, ਅਨੁਸ਼ਾਸਨਹੀਣਤਾ ਜਾਂ ਅਨੈਤਿਕ ਕੰਮ ਲਈ ਕੋਈ ਥਾਂ ਨਹੀਂ ਹੈ। ਨਿਯਮਾਂ ਨੂੰ ਤੋੜਨ ਵਾਲੇ ਜਾਂ ਡਿਊਟੀ ਵਿੱਚ ਲਾਪਰਵਾਹੀ ਕਰਨ ਵਾਲੇ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਦਿਆਰਥੀਆਂ ਅਤੇ ਸਟਾਫ਼ ਦੇ ਹਿੱਤ ਵਿੱਚ ਸਕੂਲ ਪ੍ਰਸ਼ਾਸਨ ਵਿੱਚ ਅਨੁਸ਼ਾਸਨ ਅਤੇ ਉੱਚ ਨੈਤਿਕ ਕਦਰਾਂ-ਕੀਮਤਾਂ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।