ਦਿ ਸਿਟੀ ਹੈੱਡ ਲਾਈਨਸ
ਕਿਸਾਨ ਅੱਜ ਦਿੱਲੀ ਵੱਲ ਮਾਰਚ ਕਰਨ ਦੀ ਤਿਆਰੀ ਕਰ ਰਹੇ ਹਨ। ਇਹ ਕਿਸਾਨ ਦੁਪਹਿਰ ਕਰੀਬ 12 ਵਜੇ ਨੋਇਡਾ ਦੇ ਮਹਾਮਾਇਆ ਫਲਾਈਓਵਰ ‘ਤੇ ਇਕੱਠੇ ਹੋਣਗੇ ਅਤੇ ਦਿੱਲੀ ਵੱਲ ਵਧਣਗੇ। ਕਿਸਾਨਾਂ ਦੀ ਮਾਰਚ ਕਰਨ ਦੀ ਤਿਆਰੀ ਨੂੰ ਧਿਆਨ ਵਿੱਚ ਰੱਖਦਿਆਂ ਸੁਰੱਖਿਆ ਵਧਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਟ੍ਰੈਫਿਕ ਨੂੰ ਲੈਕੇ ਐਡਵਾਈਜ਼ਰੀ ਵੀ ਜਾਰੀ ਕੀਤੀ ਗਈ ਹੈ। ਦਿੱਲੀ ਤੋਂ ਨੋਇਡਾ ਆਉਣ ਵਾਲੀ ਸੜਕ ‘ਤੇ ਲੰਮਾ ਟਰੈਫਿਕ ਜਾਮ ਲੱਗਾ ਹੋਇਆ ਹੈ। ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਕਿਸਾਨਾਂ ਨੇ ਅੱਜ ਦਿੱਲੀ ਵੱਲ ਮਾਰਚ ਕਰਨ ਦਾ ਸੱਦਾ ਦਿੱਤਾ ਹੈ, ਜਿਸ ਦੇ ਮੱਦੇਨਜ਼ਰ ਦਿੱਲੀ ਦੀਆਂ ਸਾਰੀਆਂ ਸਰਹੱਦਾਂ ਅਤੇ ਕਿਸਾਨ ਚੌਕ ਸਮੇਤ ਹੋਰ ਥਾਵਾਂ ‘ਤੇ ਬੈਰੀਕੇਡ ਲਗਾ ਕੇ ਸੁਰੱਖਿਆ ਪ੍ਰਬੰਧ ਮਜ਼ਬੂਤ ਕਰ ਦਿੱਤੇ ਗਏ ਹਨ। ਪੁਲਿਸ ਇਨ੍ਹਾਂ ਰਸਤਿਆਂ ਤੋਂ ਆਉਣ-ਜਾਣ ਵਾਲੇ ਹਰ ਵਾਹਨ ਨੂੰ ਚੈਕਿੰਗ ਕਰਕੇ ਹੀ ਅੱਗੇ ਵਧਣ ਦੇ ਰਹੀ ਹੈ। ਚੈਕਿੰਗ ਕਾਰਨ ਆਵਾਜਾਈ ਬਹੁਤ ਹੌਲੀ ਚੱਲ ਰਹੀ ਹੈ। NH9 ‘ਤੇ ਵੀ ਬੈਰੀਕੇਡਿੰਗ ਕੀਤੀ ਗਈ ਹੈ, ਜਿਸ ਕਾਰਨ ਗਾਜ਼ੀਆਬਾਦ ਤੋਂ ਦਿੱਲੀ ਜਾਣ ਵਾਲੇ ਰਸਤੇ ‘ਤੇ ਆਵਾਜਾਈ ਕਾਫੀ ਮੱਠੀ ਹੋ ਗਈ ਹੈ।ਕਿਸਾਨ ਅੰਦੋਲਨ ਦੇ ਮੱਦੇਨਜ਼ਰ ਦਿੱਲੀ ਸਰਹੱਦ ‘ਤੇ ਵੱਡੀ ਗਿਣਤੀ ‘ਚ ਪੁਲਿਸ ਬਲ ਅਤੇ ਸੁਰੱਖਿਆ ਕਰਮਚਾਰੀ ਮੌਜੂਦ ਹਨ। ਪੁਲਿਸ ਦੇ ਨਾਲ-ਨਾਲ ਰੈਪਿਡ ਐਕਸ਼ਨ ਫੋਰਸ ਵੀ ਮੌਕੇ ‘ਤੇ ਮੌਜੂਦ ਹੈ। ਨੋਇਡਾ ਤੋਂ ਦਿੱਲੀ ਜਾਣ ਵਾਲੇ ਕਈ ਵਾਹਨ ਜਾਮ ਵਿੱਚ ਫਸ ਗਏ ਹਨ। ਇਸੇ ਤਰ੍ਹਾਂ ਦਿੱਲੀ ਤੋਂ ਨੋਇਡਾ ਜਾਣ ਵਾਲੇ ਰਸਤੇ ‘ਤੇ ਵੀ ਲੰਮਾ ਟਰੈਫਿਕ ਜਾਮ ਲੱਗਾ ਹੋਇਆ ਹੈ।ਨੋਇਡਾ ਦੇ ਡੀਆਈਜੀ ਸ਼ਿਵਹਰੀ ਮੀਨਾ ਨੇ ਕਿਹਾ, “ਧਾਰਾ 144 ਲਾਗੂ ਕਰ ਦਿੱਤੀ ਗਈ ਹੈ ਅਤੇ ਸਾਰੀਆਂ ਸਰਹੱਦਾਂ ਨੂੰ ਸੀਲ ਕਰ ਦਿੱਤਾ ਗਿਆ ਹੈ। ਲੋਕਾਂ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਪ੍ਰਬੰਧ ਕੀਤੇ ਗਏ ਹਨ।