ਅੰਮ੍ਰਿਤਸਰ ਦੇ ਅਜਨਾਲਾ ਵਿੱਚ ਆਏ ਹੜ੍ਹ ਨੇ ਇਲਾਕੇ ਦੀ ਹਾਲਤ ਹੋਰ ਵੀ ਬਦਤਰ ਕਰ ਦਿੱਤੀ ਹੈ। ਇਸ ਦੌਰਾਨ ਕੁਝ ਲੋਕ ਰਾਹਤ ਸਮੱਗਰੀ ਵੇਚ ਰਹੇ ਹਨ, ਜਿਸ ਤੋਂ ਬਾਅਦ ਅੱਜ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਅਪੀਲ ਕੀਤੀ ਹੈ ਕਿ ਸਮਾਜ ਭਲਾਈ ਸੰਸਥਾਵਾਂ ਕੰਟਰੋਲ ਰੂਮ ਨਾਲ ਸੰਪਰਕ ਕਰਨ ਅਤੇ ਕਿਸੇ ਜ਼ਿੰਮੇਵਾਰ ਵਿਅਕਤੀ ਨੂੰ ਨਾਲ ਲੈ ਕੇ ਹੀ ਸਾਮਾਨ ਵੰਡਣ ਕਿਉਕਿ ਉਨ੍ਹਾਂ ਨੇ ਕਿਹਾ ਕਿ ਇਸ ਔਖੇ ਸਮੇਂ ਵਿੱਚ ਵੀ ਕੁਝ ਲੋਕ ਰਾਹਤ ਸਮੱਗਰੀ ਦੀ ਦੁਰਵਰਤੋਂ ਕਰ ਰਹੇ ਹਨ।
ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਰਾਹਤ ਕਾਰਜਾਂ ਵਿੱਚ ਮਦਦ ਲਈ ਆਏ ਲੋਕਾਂ ਨੂੰ ਵਿਸ਼ੇਸ਼ ਅਪੀਲ ਕੀਤੀ ਹੈ ਕਿ ਜੋ ਕੋਈ ਵੀ ਹੜ੍ਹ ਪੀੜਤਾਂ ਲਈ ਮਦਦ ਲੈ ਕੇ ਆ ਰਿਹਾ ਹੈ, ਉਹ ਪਿੰਡ ਦੇ ਜ਼ਿੰਮੇਵਾਰ ਲੋਕਾਂ ਨੂੰ ਵੀ ਨਾਲ ਲੈ ਕੇ ਜਾਣ।