ਤਰਨਤਾਰਨ ਦੇ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ ਹਨ। ਚੰਡੀਗੜ੍ਹ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ। ਹਰਮੀਤ ਸੰਧੂ ਦੀ ਆਮ ਆਦਮੀ ਪਾਰਟੀ ਵਿੱਚ ਐਂਟਰੀ ਨੂੰ ਤਰਨਤਾਰਨ ਉਪ ਚੋਣ ਨਾਲ ਜੋੜਿਆ ਜਾ ਰਿਹਾ ਹੈ। ਹਰਮੀਤ ਸਿੰਘ ਸੰਧੂ ਤਰਨਤਾਰਨ ਵਿਧਾਨ ਸਭਾ ਤੋਂ ਲਗਾਤਾਰ ਤਿੰਨ ਵਾਰ ਵਿਧਾਇਕ ਰਹੇ ਹਨ।
ਦਰਅਸਲ ਕੁਝ ਸਮਾਂ ਪਹਿਲਾਂ ‘ਆਪ’ ਦੇ ਮੌਜੂਦਾ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੀ ਬੀਮਾਰੀ ਕਾਰਨ ਮੌਤ ਹੋ ਗਈ ਸੀ, ਜਿਸ ਕਾਰਨ ਇਹ ਸੀਟ ਖਾਲੀ ਹੋ ਗਈ ਹੈ। ਹੁਣ ਇੱਥੇ ਜਲਦੀ ਹੀ ਉਪ ਚੋਣਾਂ ਹੋਣ ਦੀ ਸੰਭਾਵਨਾ ਹੈ ਅਤੇ ਹਰਮੀਤ ਸਿੰਘ ਸੰਧੂ ਦੇ ਸ਼ਾਮਲ ਹੋਣ ਨੂੰ ਪਾਰਟੀ ਦੀ ਰਣਨੀਤੀ ਨਾਲ ਜੋੜਿਆ ਜਾ ਰਿਹਾ ਹੈ। ਹਰਮੀਤ ਸਿੰਘ ਸੰਧੂ ਨੇ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫਾ ਦੇ ਦਿੱਤਾ ਸੀ, ਜਿਸ ਮਗਰੋਂ ਉਨ੍ਹਾਂ ਦੇ ਕਿਸੇ ਹੋਰ ਪਾਰਟੀ ਵਿਚ ਸ਼ਾਮਲ ਹੋਣ ਦੀ ਚਰਚਾ ਸੀ।